Justice For Sidhu moose wala: ਗਾਇਕ ਆਯਾਨ ਖ਼ਾਨ ਨੇ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਲਾਉਣ ਲਈ ਕੱਢਿਆ ਕੈਂਡਲ ਮਾਰਚ

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਲਗਾਤਾਰ ਆਪਣੇ ਪੁੱਤਰ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ। ਉੱਥੇ ਹੀ ਹੁਣ ਸਿੱਧੂ ਮੂਸੇਵਾਲਾ ਦੇ ਸਾਥੀ ਕਲਾਕਾਰਾਂ ਸਣੇ ਹੁਣ ਬਾਲੀਵੁੱਡ ਦੇ ਕਲਾਕਾਰ ਵੀ ਮਰਹੂਮ ਗਾਇਕ ਨੂੰ ਇਨਸਾਫ ਦਿਵਾਉਣ ਲਈ ਆਪਣੀ ਆਵਾਜ਼ ਬੁਲੰਦ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਤਹਿਤ ਮਸ਼ਹੂਰ ਬਾਲੀਵੁੱਡ ਗਾਇਕ ਤੇ ਆਯਾਨ ਖ਼ਾਨ ਨੇ 5 ਮਾਰਚ ਨੂੰ ਚੰਡੀਗੜ੍ਹ 'ਚ ਸਿੱਧੂ ਮੂਸੇਵਾਲਾ ਦੇ ਲਈ ਵਿਸ਼ੇਸ਼ ਕੈਂਡਲ ਮਾਰਚ ਕੱਢਿਆ ਹਨ।

By  Pushp Raj March 6th 2023 11:02 AM -- Updated: March 6th 2023 12:47 PM

Candle march justice for Sidhu Moose Wala: ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਯਾਨੀ ਕਿ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮਨਾਉਣ ਲਈ ਪਰਿਵਾਰ ਨੇ ਮਿਤੀ ਅਤੇ ਸਥਾਨ ਤੈਅ ਕਰ ਲਿਆ ਹੈ। ਸਿੱਧੂ ਮੂਸੇਵਾਲਾ ਦੀ ਬਰਸੀ ਮਾਰਚ ਮਹੀਨੇ 'ਚ ਹੀ ਮਨਾਈ ਜਾ ਰਹੀ ਹੈ, ਇਸ ਸਬੰਧ 'ਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਉਨ੍ਹਾਂ ਦੇ ਕਰੀਬੀਆਂ ਨੇ ਬਰਸੀ ਦੀ ਤਰੀਕ ਤੈਅ ਕਰ ਦਿੱਤੀ ਹੈ। 


ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਲਗਾਤਾਰ ਆਪਣੇ ਪੁੱਤਰ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ।  ਉੱਥੇ ਹੀ ਹੁਣ ਸਿੱਧੂ ਮੂਸੇਵਾਲਾ ਦੇ ਸਾਥੀ ਕਲਾਕਾਰਾਂ ਸਣੇ ਹੁਣ ਬਾਲੀਵੁੱਡ ਦੇ ਕਲਾਕਾਰ ਵੀ ਮਰਹੂਮ ਗਾਇਕ ਨੂੰ ਇਨਸਾਫ ਦਿਵਾਉਣ ਲਈ ਆਪਣੀ ਆਵਾਜ਼ ਬੁਲੰਦ ਕਰਦੇ ਹੋਏ ਨਜ਼ਰ  ਆ ਰਹੇ ਹਨ। ਇਸ ਤਹਿਤ ਮਸ਼ਹੂਰ ਬਾਲੀਵੁੱਡ ਗਾਇਕ ਤੇ ਆਯਾਨ ਖ਼ਾਨ ਨੇ 5 ਮਾਰਚ ਨੂੰ  ਚੰਡੀਗੜ੍ਹ 'ਚ ਸਿੱਧੂ ਮੂਸੇਵਾਲਾ ਦੇ ਲਈ ਵਿਸ਼ੇਸ਼ ਕੈਂਡਲ ਮਾਰਚ ਕੱਢਿਆ ਹਨ।



 ਇੱਕ ਪਾਸੇ ਜਿੱਥੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਮਰਹੂਮ ਗਾਇਕ ਨੂੰ ਇਨਸਾਫ ਦਿਵਾਉਣ ਲਈ ਲਗਾਤਾਰ ਆਵਾਜ਼ ਚੁੱਕ ਰਹੇ ਹਨ, ਉੱਥੇ ਹੀ ਉਹ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਲਈ ਵਿਦੇਸ਼ਾਂ ਤੋਂ ਵੀ ਲੋਕ ਪਹੁੰਚ ਰਹੇ ਹਨ। ਹਾਲ ਹੀ ਵਿੱਚ ਜੰਮੂ-ਕਸ਼ਮੀਰ ਦੇ ਗਾਇਕ ਅਤੇ ਬਾਲੀਵੁੱਡ ਅਦਾਕਾਰ ਆਯਾਨ ਖ਼ਾਨ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਗਏ ਅਤੇ ਸਿੱਧੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | 

View this post on Instagram

A post shared by Ayaan Khan (@ayaankhan)


ਦੱਸ ਦਈਏ ਕਿ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਕੋਲ ਲਗਾਤਾਰ ਅਪੀਲ ਕਰਨ ਦੇ ਬਾਵਜੂਦ ਅਜੇ ਤੱਕ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਨਹੀਂ ਮਿਲ ਸਕਿਆ ਹੈ।ਹਾਲ ਹੀ ਵਿੱਚ ਗਾਇਕ ਤੇ ਅਦਾਕਾਰਾ ਆਯਾਨ ਖ਼ਾਨ ਨੇ ਮੂਸੇਵਾਲਾ ਨੂੰ ਇਨਸਾਫ ਦਿਲਾਉਣ ਲਈ ਸੂਬਾ ਸਰਕਾਰ ਦਾ ਵਿਰੋਧ ਕੀਤਾ ਤੇ ਗਾਇਕ ਸਿੱਧੂ ਮੂਸੇਵਾਲਾ  ਦੀ ਯਾਦ 'ਚ ਵਿਸ਼ੇਸ਼ ਕੈਂਡਲ ਮਾਰਚ ਕੱਢਿਆ। ਇਹ ਕੈਂਡਲ ਮਾਰਚ 5 ਮਾਰਚ ਨੂੰ ਜ਼ੀਰਕਪੁਰ ਤੋਂ ਚੰਡੀਗੜ੍ਹ ਤੱਕ ਸ਼ਾਮ 6 ਵਜੇ ਤੋਂ 7 ਵਜੇ ਤੱਕ ਕੱਢਿਆ ਗਿਆ। ਇਸ ਕੈਂਡਲ ਮਾਰਚ ਦੇ ਵਿੱਚ ਵੱਡੀ ਗਿਣਤੀ 'ਚ ਸਿੱਧੂ ਮੂਸੇਵਾਲਾ ਦੇ ਫੈਨਜ਼ ਸ਼ਾਮਿਲ ਹੋਏ ਅਤੇ ਸਭ ਨੇ ਗਾਇਕ ਲਈ ਇਨਸਾਫ ਦੀ ਮੰਗ ਕੀਤੀ ਹੈ। 


ਹੋਰ ਪੜ੍ਹੋ: Sidhu Moose Wala Death Anniversary:ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮਰਹੂਮ ਗਾਇਕ ਦੀ ਪਹਿਲੀ ਬਰਸੀ ਬਾਰੇ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਸਾਂਝੀ 

ਦੱਸ ਦਈਏ ਕਿ ਪੁੱਤਰ ਦੇ ਦਿਹਾਂਤ ਮਗਰੋਂ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਪੂਰੀ ਤਰ੍ਹਾਂ ਟੁੱਟ ਚੁੱਕੇ ਹਨ। ਉਹ ਲਗਾਤਾਰ ਆਪਣੇ ਪੁੱਤਰ ਲਈ ਇਨਸਾਫ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਮੂਸੇਵਾਲਾ ਦੇ ਪਿਤਾ ਨੇ ਸਰਕਾਰ ਨੂੰ ਇਹ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਜਿਸ ਥਾਰ ਵਿੱਚ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ, ਉਸ ਗੱਡੀ ਨਾਲ ਪੰਜਾਬ ਭਰ ਦਾ ਦੌਰਾ ਕਰਨਗੇ ਤੇ ਸੂਬੇ ਦੀ ਖ਼ਰਾਬ ਸੁਰੱਖਿਆ ਵਿਵਸਥਾ ਦਾ ਵਿਰੋਧ ਕਰਨਗੇ। 


Related Post