ਗਾਇਕ ਨਿੰਜਾ ਨੇ ਮਨਾਇਆ ਜਨਮ ਦਿਨ, ਸੈਲੀਬ੍ਰੇਸ਼ਨ ਪਾਰਟੀ ‘ਚ ਪਹੁੰਚੇ ਪ੍ਰਭ ਗਿੱਲ, ਬਿੰਨੂ ਢਿੱਲੋਂ ਸਣੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ

ਗਾਇਕ ਨਿੰਜਾ ਨੇ ਆਪਣਾ ਜਨਮ ਦਿਨ ਮਨਾਇਆ । ਜਿਸ ਦਾ ਇੱਕ ਵੀਡੀਓ ਵੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।

By  Shaminder March 7th 2023 09:31 AM -- Updated: March 7th 2023 09:32 AM

ਗਾਇਕ ਨਿੰਜਾ (Ninja)ਨੇ ਆਪਣਾ ਜਨਮ ਦਿਨ (Birthday) ਮਨਾਇਆ । ਜਿਸ ਦਾ ਇੱਕ ਵੀਡੀਓ ਵੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੇ ਦੋਸਤਾਂ ਦੇ ਨਾਲ ਜਨਮ ਦਿਨ ਦਾ ਜਸ਼ਨ ਮਨਾਉਂਦਾ ਹੋਇਆ ਨਜ਼ਰ ਆ ਰਿਹਾ ਹੈ । 


ਹੋਰ ਪੜ੍ਹੋ : ਅਜੈ ਦੇਵਗਨ ਦੀ ਫ਼ਿਲਮ ‘ਭੋਲਾ’ ਦਾ ਐਕਸ਼ਨ ਅਤੇ ਥ੍ਰਿਲਰ ਦੇ ਨਾਲ ਭਰਪੂਰ ਟ੍ਰੇਲਰ ਹੋਇਆ ਰਿਲੀਜ਼

ਬਰਥਡੇ ਸੈਲੀਬ੍ਰੇਸ਼ਨ ਕਈ ਗਾਇਕਾਂ ਨੇ ਲਵਾਈ ਹਾਜ਼ਰੀ

ਨਿੰਜਾ ਦੇ ਜਨਮਦਿਨ ਦੇ ਮੌਕੇ ‘ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਵੀ ਗਾਇਕ ਨੂੰ ਵਧਾਈ ਦਿੱਤੀ । ਇਸ ਤੋਂ ਇਲਾਵਾ ਉਨ੍ਹਾਂ ਦੇ ਗਾਇਕ ਦੋਸਤਾਂ ਨੇ ਵੀ ਗਾਇਕ ਨੂੰ ਇਸ ਮੌਕੇ ‘ਤੇ ਵਧਾਈ ਦਿੱਤੀ । ਨਿੰਜਾ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਪ੍ਰਭ ਗਿੱਲ, ਦਕਸ਼ਅਜੀਤ ਸਿੰਘ, ਬਿੰਨੂ ਢਿੱਲੋ, ਬੱਬਲ ਰਾਏ ਸਣੇ ਕਈ ਹਸਤੀਆਂ ਮੌਜੂਦ ਸਨ ।


ਨਿੰਜਾ ਨੇ ਬਤੌਰ ਗਾਇਕ ਕੀਤੀ ਸੀ ਕਰੀਅਰ ਦੀ ਸ਼ੁਰੂਆਤ 

ਨਿੰਜਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾਂਦਾ ਹੈ । ਹੁਣ ਤੱਕ ਉਹ ਅੜਬ ਮੁਟਿਆਰਾਂ, ਹਾਈਐਂਡ ਯਾਰੀਆਂ, ਦੂਰਬੀਨ ਸਣੇ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।


ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ । ਹਾਲ ਹੀ ‘ਚ ਉਨ੍ਹਾਂ ਦੇ ਘਰ ਪੁੱਤਰ ਨੇ ਜਨਮ ਲਿਆ ਹੈ । ਜਿਸ ਦੀਆਂ ਤਸਵੀਰਾਂ ਉਹ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕਰਦੇ ਰਹਿੰਦੇ ਹਨ ।  





Related Post