ਦੇਖੋ ਵੀਡੀਓ : ਸੱਚੇ ਪਿਆਰ ਦੇ ਰੰਗਾਂ ਨਾਲ ਭਰਿਆ ਦੀਪ ਸ਼ੇਰਗਿੱਲ ਦਾ ਨਵਾਂ ਗੀਤ ‘DREAM’ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ
Lajwinder kaur
December 22nd 2020 05:25 PM --
Updated:
December 22nd 2020 05:26 PM
ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉਭਰਦੇ ਹੋਏ ਪੰਜਾਬੀ ਗਾਇਕ ਦੀਪ ਸ਼ੇਰਗਿੱਲ (DEEP SHERGILL) ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋ ਚੁੱਕੇ ਨੇ ।

ਜੀ ਹਾਂ ਉਹ Dream (Traum) ਟਾਈਟਲ ਹੇਠ ਰੋਮਾਂਟਿਕ ਗੀਤ ਲੈ ਕੇ ਆਏ ਨੇ । ਇਸ ਗੀਤ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ।

ਜੇ ਗੱਲ ਕਰੀਏ ਗਾਣੇ ਦੇ ਬੋਲਾਂ ਦੀ ਤਾਂ ਉਹ Jot Khusupuria ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ Mr. Shael ਨੇ ਦਿੱਤਾ ਹੈ । ਵੀਡੀਓ ਅਮਨਦੀਪ ਸਿੰਘ ਵੱਲੋਂ ਤਿਆਰ ਕੀਤਾ ਗਿਆ ਹੈ । ਇਸ ਗੀਤ ਦੇ ਰਾਹੀਂ ਸੱਚੇ ਪਿਆਰ ਨੂੰ ਪੇਸ਼ ਕੀਤਾ ਗਿਆ ਹੈ । ਗਾਣੇ ਦੇ ਵੀਡੀਓ ਨੂੰ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।
