‘ਹਰਿ ਗੁਨ ਕਹਤੇ ਕਹਨੁ ਨ ਜਾਈ’ ਧਾਰਮਿਕ ਸ਼ਬਦ ਭਾਈ ਲਖਵਿੰਦਰ ਸਿੰਘ ਜੀ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ

By  Lajwinder kaur March 22nd 2020 04:33 PM

ਪੀਟੀਸੀ ਨੈੱਟਵਰਕ ਵੱਲੋਂ ਹਰ ਹਫਤੇ ਰਿਲੀਜ਼ ਕੀਤੇ ਜਾਂਦੇ ਧਾਰਮਿਕ ਸ਼ਬਦ ਚੱਲਦੇ ਇਸ ਹਫਤੇ ਵੀ ਨਵਾਂ ਧਾਰਮਿਕ ਸ਼ਬਦ ਸੰਗਤਾਂ ਦੇ ਰੁਬਰੂ ਹੋ ਚੁੱਕਿਆ ਹੈ । ਪੀਟੀਸੀ ਰਿਕਾਰਡਜ਼ ਵੱਲੋਂ ਭਾਈ ਲਖਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਦੀ ਆਵਾਜ਼ ‘ਚ ਸ਼ਬਦ ‘ਹਰਿ ਗੁਨ ਕਹਤੇ ਕਹਨੁ ਨ ਜਾਈ’ ਸ਼ਬਦ ਰਿਲੀਜ਼ ਹੋ ਚੁੱਕਿਆ ਹੈ । ਭਾਈ ਲਖਵਿੰਦਰ ਸਿੰਘ ਅਤੇ ਸਾਥੀਆਂ ਦੀ ਰਸਭਿੰਨੀ ਆਵਾਜ਼ ‘ਚ ਰਿਲੀਜ਼ ਹੋਏ ਇਸ ਸ਼ਬਦ ‘ਚ ਪਰਮਾਤਮਾ ਦੀ ਮਹਿਮਾ ਬਾਰੇ ਦੱਸਿਆ ਗਿਆ ਹੈ ।

ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਇਸ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ ਅਤੇ ਮਿਊਜ਼ਿਕ ਪਰਵਿੰਦਰ ਸਿੰਘ ਬੱਬੂ ਹੋਰਾਂ ਵੱਲੋਂ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਵੀਡੀਓ ਵੀ ਪੀਟੀਸੀ ਰਿਕਾਰਡਜ਼ ਵੱਲੋਂ ਬਣਾਇਆ ਗਿਆ ਹੈ ।

ਇਸ ਤੋਂ ਪਹਿਲਾਂ ਵੀ ਪੀਟੀਸੀ ਰਿਕਾਰਡਜ਼ ਵੱਲੋਂ ਨਾਨਕ ਨਾਮ ਲੇਵਾ ਸੰਗਤਾਂ ਲਈ ਕਈ ਸ਼ਬਦ ਰਿਲੀਜ਼ ਕੀਤੇ ਗਏ ਹਨ । ਜਿਨ੍ਹਾਂ ਨੂੰ ਸੰਗਤਾਂ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ਅਤੇ ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ ‘ਤੇ ਪੀਟੀਸੀ ਰਿਕਾਰਡਜ਼ ਦੇ ਯੂ ਟਿਊਬ ਚੈਨਲ ‘ਤੇ ਵੀ ਸੁਣ ਸਕਦੇ । ਇਸ ਤੋਂ ਇਲਾਵਾ ਪੀਟੀਸੀ ਪਲੇਅ ਐਪ ‘ਤੇ ਪੀਟੀਸੀ ਰਿਕਾਰਡਜ਼ ਸਾਰੇ ਸ਼ਬਦਾਂ ਦਾ ਅਨੰਦ ਲੈ ਸਕਦੇ ਹੋ ।

Related Post