ਭਾਈ ਅਮਰਜੀਤ ਸਿੰਘ ਜੀ ਦੀ ਅਵਾਜ਼ 'ਚ ਰੂਹਾਨੀ ਸ਼ਬਦ 'ਗੁਰੂ ਨਾਨਕ ਕੀ ਵਡਿਆਈ' ਹੋਇਆ ਰਿਲੀਜ਼, ਦੇਖੋ ਵੀਡੀਓ

By  Aaseen Khan October 20th 2019 11:04 AM

ਪੀਟੀਸੀ ਨੈੱਟਵਰਕ ਵੱਲੋਂ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਲਈ ਹਰ ਹਫ਼ਤੇ ਨਾਨਕ ਨਾਮ ਲੇਵਾ ਸੰਗਤ ਨੂੰ ਨਵੇਂ ਨਵੇਂ ਧਾਰਮਿਕ ਸ਼ਬਦ ਦਿੱਤੇ ਜਾ ਰਹੇ ਹਨ। ਪੀਟੀਸੀ ਰਿਕਾਰਡਸ ਦੇ ਲੇਬਲ ਨਾਲ ਰਿਲੀਜ਼ ਹੁੰਦੇ ਇਹਨਾਂ ਸ਼ਬਦਾਂ ਨੂੰ ਕਾਫੀ ਚੰਗਾ ਹੁੰਗਾਰਾ ਮਿਲ ਰਿਹਾ ਹੈ। ਇਸੇ ਸਿਲਸਿਲ੍ਹੇ ਨੂੰ ਅੱਗੇ ਤੋਰਦੇ ਹੋਏ ਇਸ ਹਫਤੇ ਭਾਈ ਅਮਰਜੀਤ ਸਿੰਘ ਜੀ ਪਟਿਆਲੇ ਵਾਲਿਆਂ ਦੀ ਰਸਭਿੰਨੀ ਅਵਾਜ਼ 'ਚ ਸ਼ਬਦ 'ਗੁਰੂ ਨਾਨਕ ਕੀ ਵਡਿਆਈ' ਰਿਲੀਜ਼ ਹੋ ਚੁੱਕਿਆ ਹੈ।

ਇਸ ਸ਼ਬਦ ਦਾ ਸੰਗੀਤ ਪਰਵਿੰਦਰ ਸਿੰਘ ਬੱਬੂ ਵੱਲੋਂ ਤਿਆਰ ਕੀਤਾ ਗਿਆ ਹੈ। ਪੀਟੀਸੀ ਰਿਕਾਰਡਸ ਦੇ ਲੇਬਲ ਨਾਲ ਇਹ ਧਾਰਮਿਕ ਸ਼ਬਦ ਰਿਲੀਜ਼ ਹੋ ਚੁੱਕਿਆ ਹੈ। ਯੂ ਟਿਊਬ ਤੋਂ ਇਲਾਵਾ ਇਸ ਨੂੰ ਪੀਟੀਸੀ ਨੈੱਟਵਰਕ ਦੇ ਵੱਖ ਵੱਖ ਚੈਨਲਾਂ 'ਤੇ ਵੀ ਸੁਣਿਆ ਜਾ ਰਿਹਾ ਹੈ।

ਹੋਰ ਵੇਖੋ : ਧਾਰਮਿਕ ਸ਼ਬਦ ‘ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ’ ਭਾਈ ਜਸਕਰਨ ਸਿੰਘ ਜੀ ਦੀ ਆਵਾਜ਼ ਹੋਇਆ ਰਿਲੀਜ਼, ਦੇਖੋ ਵੀਡੀਓ

ਪੀਟੀਸੀ ਪਲੇਅ ਐਪ 'ਤੇ ਵੀ ਹੁਣ ਇਹ ਸ਼ਬਦ ਮੌਜੂਦ ਹਨ। ਇਸ ਸ਼ਬਦ ਦਾ ਵਰਲਡ ਟੀਵੀ ਪ੍ਰੀਮੀਅਰ ਪੀਟੀਸੀ ਨੈੱਟਵਰਕ ਦੇ ਚੈਨਲਸ ‘ਤੇ ਕਰ ਦਿੱਤਾ ਗਿਆ ਹੈ। ਇਸ ਧਾਰਮਿਕ ਸ਼ਬਦ ਨੂੰ ਪੀਟੀਸੀ ਸਿਮਰਨ, ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਤੇ ਪੀਟੀਸੀ ਦੇ ਹੋਰ ਚੈਨਲਸ ਉੱਤੇ ਚਲਾਇਆ ਜਾ ਰਿਹਾ ਹੈ।

Related Post