ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਅਵਾਜ਼ ‘ਚ ‘ਸਤਿਗੁਰੁ ਸਭਨਾ ਦਾ’ ਧਾਰਮਿਕ ਸ਼ਬਦ ਹੋਇਆ ਰਿਲੀਜ਼, ਦੇਖੋ ਵੀਡੀਓ

By  Lajwinder kaur September 8th 2019 10:23 AM -- Updated: September 9th 2019 01:03 PM

ਪੀਟੀਸੀ ਨੈੱਟਵਰਕ ਵੱਲੋਂ ਨਾਨਕ ਨਾਮ ਲੇਵਾ ਸੰਗਤ ਲਈ ਕੀਤੇ ਜਾਂਦੇ ਵਿਲੱਖਣ ਉਪਰਾਲੇ ਸਦਕਾ ਹਰ ਹਫ਼ਤੇ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾਂਦੇ ਹਨ। ਇਸ ਰੂਹਾਨੀ ਸਿਲਸਿਲੇ ਨੂੰ ਅੱਗੇ ਤੋਰਦੇ ਹੋਏ ਅੱਜ ਇੱਕ ਹੋਰ ਧਾਰਮਿਕ ‘ਸਤਿਗੁਰੁ ਸਭਨਾ ਦਾ’ ਨਾਂਅ ਦਾ ਸ਼ਬਦ ਭਾਈ ਅੰਮ੍ਰਿਤਪਾਲ ਸਿੰਘ ਜੀ (ਸ੍ਰੀ ਹਰਗੋਬਿੰਦਪੁਰ) ਦੀ ਅਵਾਜ਼ ‘ਚ ਰਿਲੀਜ਼ ਹੋ ਚੁੱਕਿਆ ਹੈ। ਇਹ ਧਾਰਮਿਕ ਸ਼ਬਦ ਸੰਗਤਾਂ ਨੂੰ ਪਰਮਾਤਮਾ ਦੇ ਨਾਲ ਜੋੜਦਾ ਹੈ, ਜਿਸ ਨੂੰ ਸੁਣਕੇ ਇੱਕ ਰੂਹਾਨੀ ਅਹਿਸਾਸ ਹੁੰਦਾ ਹੈ। ਸ਼ਬਦ ਦਾ ਸੰਗੀਤ ਪਰਵਿੰਦਰ ਸਿੰਘ ਬੱਬੂ ਵੱਲੋਂ ਤਿਆਰ ਕੀਤਾ ਗਿਆ ਹੈ।

ਹੋਰ ਵੇਖੋ:ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਅਵਾਜ਼ 'ਚ ਧਾਰਮਿਕ ਸ਼ਬਦ 'ਤੂੰ ਸਾਗਰੋ ਰਤਨਾਗਰੋ' ਹੋਇਆ ਰਿਲੀਜ਼, ਦੇਖੋ ਵੀਡੀਓ

ਇਸ ਧਾਰਮਿਕ ਸ਼ਬਦ ਨੂੰ ਪੀਟੀਸੀ ਰਿਕਾਰਡਸ ਦੇ ਯੂ ਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੰਗਤਾਂ ਪੀਟੀਸੀ ਨੈੱਟਵਰਕ ਦੇ ਵੱਖ-ਵੱਖ ਚੈਨਲਾਂ ਜਿਵੇਂ ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ਤੇ ਪੀਟੀਸੀ ਪੰਜਾਬੀ ਦੇ ਹੋਰ ਚੈਨਲਜ਼ ‘ਤੇ ਸ਼ਬਦ ਨੂੰ ਸੁਣਿਆ ਜਾ ਸਕਦਾ ਹੈ ਨਾਲ ਹੀ  ਪੀਟੀਸੀ ਪਲੇਅ ਐਪ ‘ਤੇ ਵੀ ਇਸ ਸ਼ਬਦ ਦਾ ਅਨੰਦ ਲਿਆ ਜਾ ਸਕਦਾ ਹੈ। 

ਦੇਸ਼ ਵਿਦੇਸ਼ ‘ਚ ਵੱਸਦੀ ਨਾਨਕ ਨਾਮ ਲੇਵਾ ਸੰਗਤ ‘ਚ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਲਈ ਪੀਟੀਸੀ ਨੈੱਟਵਰਕ ਵੱਲੋਂ ਇਹ ਉਪਰਾਲੇ ਕੀਤੇ ਜਾਂਦੇ ਹਨ। ਇਸ ਤੋਂ ਪਹਿਲਾਂ ਅਜਿਹੇ ਹੀ ਕਈ ਧਾਰਮਿਕ ਸ਼ਬਦ ਦਰਸ਼ਕਾਂ ਦੇ ਰੂ-ਬ-ਰੂ ਹੋ ਚੁੱਕੇ ਹਨ। ਜਿੰਨ੍ਹਾਂ ਨੂੰ ਸੰਗਤਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

Related Post