ਪੀਟੀਸੀ ਰਿਕਾਡਜ਼ ਦੇ ਲੇਬਲ ਹੇਠ ਰਿਲੀਜ਼ ਹੋਵੇਗਾ ਭਾਈ ਕੁਲਵਿੰਦਰ ਸਿੰਘ ਜੀ ਦੀ ਅਵਾਜ਼ ‘ਚ ਨਵਾਂ ਸ਼ਬਦ ‘ਮੇਰੇ ਰਾਜਨ ਮੈ ਬੈਰਾਗੀ ਜੋਗੀ’

By  Lajwinder kaur November 6th 2020 05:34 PM

ਪੀਟੀਸੀ ਨੈੱਟਵਰਕ ਵੱਲੋਂ ਹਰ ਹਫਤੇ ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾਂਦੇ ਨੇ । ਇਸ ਫਲਸਫੇ ਦੇ ਚੱਲਦੇ ਇਸ ਹਫਤੇ ਵੀ ਨਵਾਂ ਧਾਰਮਿਕ ਸ਼ਬਦ ਰਿਲੀਜ਼ ਕੀਤਾ ਜਾਵੇਗਾ ।

inside pic of mere rajan main bairagi jogi by kulwinder singh

ਭਾਈ ਕੁਲਵਿੰਦਰ ਸਿੰਘ ਜੀ (ਅੰਮ੍ਰਿਤਸਰ ਵਾਲੇ) ਦੀ ਆਵਾਜ਼ ‘ਚ ‘ਮੇਰੇ ਰਾਜਨ ਮੈ ਬੈਰਾਗੀ ਜੋਗੀ’ ਨਵਾਂ ਸ਼ਬਦ ਅੱਠ ਨਵੰਬਰ ਨੂੰ ਰਿਲੀਜ਼ ਕੀਤਾ ਜਾਵੇਗਾ । ਪੀਟੀਸੀ ਰਿਕਾਡਜ਼ ਦੇ ਯੂਟਿਊਬ ਚੈਨਲ ਉੱਤੇ ਇਸ ਸ਼ਬਦ ਨੂੰ ਰਿਲੀਜ਼ ਕੀਤਾ ਜਾਵੇਗਾ । ਇਸ ਤੋਂ ਇਲਾਵਾ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਤੋਂ ਇਲਾਵਾ ਪੀਟੀਸੀ ਦੇ ਬਾਕੀ ਚੈਨਲ ਉੱਤੇ ਐਕਸਕਲਿਉਸਿਵ ਚਲਾਇਆ ਜਾਵੇਗਾ ।

feature image of ptc records upcoming shabad

ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਧਾਰਮਿਕ ਸ਼ਬਦ ਪੀਟੀਸੀ ਰਿਕਾਡਜ਼ ਉੱਤੇ ਰਿਲੀਜ਼ ਕੀਤੇ ਜਾ ਚੁੱਕੇ ਨੇ । ਇਸ ਤੋਂ ਇਲਾਵਾ ਪੀਟੀਸੀ ਪੰਜਾਬੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਕੇ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ ।inside pic of ptc records

Related Post