ਪੰਜਾਬ ’ਚ ਗਾਣਿਆਂ ਤੇ ਫ਼ਿਲਮਾਂ ਦੀ ਸ਼ੂਟਿੰਗ ਲਈ ਬਣਾਏ ਜਾਣਗੇ ਖ਼ਾਸ ਨਿਯਮ …!

By  Rupinder Kaler July 23rd 2020 10:54 AM

ਪੰਜਾਬ ਸਰਕਾਰ ਨੇ ਮੁੱਖ ਸਕੱਤਰ ਨੂੰ ਸੂਬੇ 'ਚ ਫਿਲਮਾਂ ਅਤੇ ਗਾਣਿਆਂ ਦੀ ਸ਼ੂਟਿੰਗ ਲਈ ਖ਼ਾਸ ਨਿਯਮ ਤਿਆਰ ਕਰਨ ਲਈ ਆਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਬੁੱਧਵਾਰ ਨੂੰ ਕੈਬਨਿਟ ਮੀਟਿੰਗ ਤੋਂ ਬਾਅਦ ਪੰਜਾਬੀ ਗਾਇਕ ਗਿੱਪੀ ਗਰੇਵਾਲ, ਰਣਜੀਤ ਬਾਵਾ ਅਤੇ ਕਾਮੇਡੀਅਨ ਗੁਰਪ੍ਰੀਤ ਘੁੱਗੀ ਨੇ ਵੀਡੀਓ ਕਾਨਫੰਰਸ ਰਾਹੀਂ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਸੀ।

https://www.instagram.com/p/B0-NcTkAOR9/

ਇਸ ਗੱਲਬਾਤ ਦੌਰਾਨ ਹੀ ਇਹਨਾਂ ਕਲਾਕਾਰਾਂ ਨੇ ਮੁੱਖ ਮੰਤਰੀ ਨੂੰ ਸ਼ੂਟਿੰਗ ਲਈ ਹਿਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੇ ਮਹੀਨੇ ਪੰਜਾਬ 'ਚ ਸ਼ੂਟਿੰਗ ਦੀ ਇਜਾਜ਼ਤ ਮਿਲ ਗਈ ਸੀ ਪਰ ਬਿਨ੍ਹਾਂ ਸਪੱਸ਼ਟ ਨਿਯਮਾਂ ਦੇ ਕੰਮ ਕਰਨਾ ਬਹੁਤ ਔਖਾ ਹੋ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇ ਚਲਦੇ ਫ਼ਿਲਮਾਂ, ਗੀਤਾਂ ਅਤੇ ਨਾਟਕਾਂ ਦੀ ਸ਼ੂਟਿੰਗ ਠੱਪ ਹੋ ਗਈ ਸੀ ।

https://www.instagram.com/p/BzE1JstAcxR/

ਕਲਾਕਾਰਾਂ ਦੀ ਇਸ ਮੰਗ ਨੂੰ ਦੇਖਦੇ ਹੋਏ ਮੁੱਖ ਮੰਤਰੀ ਨੇ ਇਸ ਮੁੱਦੇ ਤੇ ਨੋਟਿਸ ਲੈਂਦੇ ਹੋਏ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਤੁਰੰਤ ਹਦਾਇਤਾਂ ਤਿਆਰ ਕਰਨ ਨੂੰ ਕਿਹਾ ਹੈ।ਜਿਸ ਨਾਲ ਕੋਰੋਨਾ ਮਹਾਮਾਰੀ 'ਚ ਸਾਵਧਾਨੀ ਦਾ ਖਿਆਲ ਰੱਖਦੇ ਹੋਏ ਸ਼ੂਟਿੰਗ ਨੂੰ ਮੁਕੰਮਲ ਕੀਤਾ ਜਾ ਸਕੇ।

https://www.instagram.com/p/ByZWIUoAaR2/

Related Post