ਰਾਣਾ ਜੰਗ ਬਹਾਦੁਰ ਦੀਆਂ ਵਧੀਆਂ ਮੁਸ਼ਕਿਲਾਂ, 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ

By  Pushp Raj July 7th 2022 10:28 AM

Rana Jung Bahadur in Judicial Custody: ਬਾਲੀਵੁੱਡ ਅਤੇ ਪੰਜਾਬੀ ਫਿਲਮਾਂ ਦੇ ਮਸ਼ਹੂਰ ਕਲਾਕਾਰ ਰਾਣਾ ਜੰਗ ਬਹਾਦੁਰ ਨੂੰ ਬੀਤੇ ਦਿਨ ਜਲੰਧਰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਰਾਣਾ ਜੰਗ ਬੁੰਹਾਦੁਰ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਹੋਇਆ ਸੀ। ਹੁਣ ਅਦਾਲਤ ਦੇ ਆਦੇਸ਼ਾਂ ਮੁਤਾਬਕ ਰਾਣਾ ਜੰਗ ਬਹਾਦੁਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

Punjabi actor Rana Jung Bahadur 'arrested', details inside

ਅਦਾਲਤ ਦੀ ਕਾਰਵਾਈ

ਬੁਧਵਾਰ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਵੱਲੋਂ ਰਾਣਾ ਜੰਗ ਬਹਾਦੁਰ ਨੂੰ ਜਲੰਧਰ ਵਿਖੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਅਦਾਲਤ ਵੱਲੋਂ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਮੀਡੀਆ ਅੱਗੇ ਮੰਗੀ ਮੁਆਫੀ

ਕੋਰਟ ਵਿੱਚ ਪੇਸ਼ੀ ਤੋਂ ਬਾਅਦ ਬਾਹਰ ਆਏ ਰਾਣਾ ਜੰਗ ਬਹਾਦੁਰ ਨੇ ਇਕ ਵਾਰ ਫਿਰ ਮੀਡੀਆ ਅੱਗੇ ਮੁਆਫ਼ੀ ਮੰਗਦੇ ਹੋਏ ਕਿਹਾ ਕਿ ਉਨ੍ਹਾਂ ਕੋਲੋਂ ਜੋ ਗ਼ਲਤੀ ਹੋਈ ਹੈ ਉਸ ਲਈ ਉਹ ਬਾਲਮੀਕੀ ਸਮਾਜ ਤੋਂ ਮੁਆਫੀ ਮੰਗਦੇ ਹਨ। ਉਨ੍ਹਾਂ ਕਿਹਾ ਕਿ ਸਮਾਜ ਵੱਡਾ ਹੈ ਅਤੇ ਮੈਂ ਇੱਕ ਛੋਟਾ ਜਿਹਾ ਕਲਾਕਾਰ ਹਾਂ ਜੋ ਲੋਕਾਂ ਨੂੰ ਹਸਾਉਣ ਦਾ ਕੰਮ ਕਰਦਾ ਹੈ।

ਕੀ ਹੈ ਪੂਰਾ ਮਾਮਲਾ

ਦੱਸ ਦਈਏ ਕਿ ਅਦਾਕਾਰ ਰਾਣਾ ਜੰਗ ਬਹਾਦੁਰ ਉੱਪਰ ਪੁਲਿਸ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ, ਜ਼ਿਕਰਯੋਗ ਹੈ ਕਿ ਰਾਣਾ ਜੰਗ ਬਹਾਦੁਰ ਵੱਲੋਂ ਭਗਵਾਨ ਵਾਲਮੀਕ ਜੀ ਬਾਰੇ ਗ਼ਲਤ ਟਿੱਪਣੀ ਕੀਤੀ ਗਈ ਸੀ। ਇਸ ਦੇ ਚੱਲਦੇ ਲੋਕਾਂ ਨੇ ਰਾਣਾ ਜੰਗ ਬਹਾਦੁਰ ਉੱਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲਾਉਂਦੇ ਹੋਏ ਉਨਾਂ ਖਿਲਾਫ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ।

ਜਲੰਧਰ ਪੁਲਿਸ ਵੱਲੋਂ ਰਾਣਾ ਜੰਗ ਬਹਾਦੁਰ ਉੱਤੇ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਰਾਣਾ ਜੰਗ ਬਹਾਦੁਰ ਨੇ ਇਸ ਮਾਮਲੇ ਵਿੱਚ ਜ਼ਮਾਨਤ ਦੀ ਅਰਜ਼ੀ ਵੀ ਦਿੱਤੀ ਸੀ ਪਰ ਅਦਾਲਤ ਵੱਲੋਂ ਉਸ ਨੂੰ ਖਾਰਿਜ ਕਰ ਦਿੱਤਾ ਗਿਆ ਸੀ।

ਹੋਰ ਪੜ੍ਹੋ: ਆਸਾਮ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਕਰਨ ਜੌਹਰ, ਮਦਦ ਲਈ CM ਫੰਡ 'ਚ ਡੋਨੇਟ ਕੀਤੇ 11 ਲੱਖ ਰੁਪਏ

ਬਾਲਮੀਕੀ ਭਾਈਚਾਰੇ ਨੇ ਕੀਤਾ ਵਿਰੋਧ 

ਜ਼ਿਕਰਯੋਗ ਹੈ ਕਿ ਰਾਣਾ ਜੰਗ ਬਹਾਦੁਰ ਵੱਲੋਂ ਭਗਵਾਨ ਵਾਲਮੀਕੀ ਜੀ ਬਾਰੇ ਕੋਈ ਟਿੱਪਣੀ ਕੀਤੀ ਗਈ ਸੀ ਜਿਸ ਤੋਂ ਬਾਅਦ ਬਾਲਮੀਕੀ ਸਮਾਜ ਵੱਲੋਂ ਉਨ੍ਹਾਂ ਦਾ ਭਾਰੀ ਵਿਰੋਧ ਕੀਤਾ ਗਿਆ ਅਤੇ ਜਲੰਧਰ ਪੁਲਿਸ ਨੇ ਇਸ ਵਿਰੋਧ ਨੂੰ ਦੇਖਦੇ ਹੋਏ ਰਾਣਾ ਜੰਗ ਬਹਾਦੁਰ ਉਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਸੀ, ਜਿਸ ਦੇ ਚਲਦੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ।

Related Post