ਅਦਾਕਾਰਾ ਦਿਲਜੋਤ ਨਜ਼ਰ ਆਏ ਪੰਜਾਬੀ ਸੂਟ ‘ਚ, ਸ਼ੇਅਰ ਕੀਤੀਆਂ ਆਪਣੀਆਂ ਨਵੀਆਂ ਤਸਵੀਰਾਂ, ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ

By  Lajwinder kaur July 6th 2020 05:10 PM

ਪੰਜਾਬੀ ਗਾਇਕਾ ਤੇ ਅਦਾਕਾਰਾ ਦਿਲਜੋਤ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੀ ਕੁਝ ਨਵੀਆਂ ਤਸਵੀਰਾਂ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤੀਆਂ ਨੇ । ਉਨ੍ਹਾਂ ਨੇ ‘ਮਾਏਂ ਨੀ ਮੇਰੀਏ ਸ਼ਿਮਲੇ ਦੀ ਰਾਹੇਂ ਚੰਬਾ ਕਿਤਨੀ ਕੁ ਦੂਰ’ ਕਪੈਸ਼ਨ ਦੇ ਨਾਲ ਆਪਣੀ ਫੋਟੋ ਸ਼ੇਅਰ ਕੀਤੀ ਹੈ । ਜੋ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ ।

ਇਸ ਫੋਟੋ ‘ਚ ਉਹ ਪੰਜਾਬੀ ਸੂਟ ‘ਚ ਨਜ਼ਰ ਆ ਰਹੇ ਨੇ । ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਆਪਣੇ ਨਵੇਂ ਹੇਅਰ ਸਟਾਈਲ ਦੇ ਨਾਲ ਕੁਝ ਫੋਟੋਆਂ ਪੋਸਟ ਕੀਤੀਆਂ ਸਨ । ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ।

ਹੋਰ ਵੇਖੋ: ਇੱਕ ਮਿਲੀਅਨ ਤੋਂ ਵੱਧ ਵਾਰ ਵੇਖਿਆ ਗਿਆ ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਦਾ ਬੀਹਾਈਂਡ ਦਾ ਸੀਨ ਵਾਲਾ ਇਹ ਵੀਡੀਓ

ਜੇ ਗੱਲ ਕਰੀਏ ਉਨ੍ਹਾਂ ਦੇ ਵਰਕ ਫਰੰਟ ਦੀ ਤਾਂ ਉਹ ਟਸ਼ਨ ,‘ਯਾਰ ਅਣਮੁੱਲੇ 2’, ‘ਖ਼ਤਰੇ ਦਾ ਘੁੱਗੂ’ ਵਰਗੀ ਕਈ ਫ਼ਿਲਮਾਂ ‘ਚ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਵਧੀਆ ਗੀਤ ਵੀ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਕਈ ਰਿਆਲਟੀ ਸ਼ੋਅ ‘ਚ ਬਤੌਰ ਜੱਜ ਦੀ ਭੂਮਿਕਾ ਵੀ ਨਿਭਾ ਚੁੱਕੇ ਨੇ ।

Related Post