ਪੰਜਾਬੀ ਅਦਾਕਾਰਾ ਕੁਲਰਾਜ ਰੰਧਾਵਾ ਗੁਰਦੁਆਰਾ ਸਾਹਿਬ ‘ਚ ਹੋਈ ਨਤਮਸਤਕ ਤੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
Lajwinder kaur
September 24th 2020 11:17 AM --
Updated:
September 24th 2020 11:50 AM
ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਕੁਲਰਾਜ ਰੰਧਾਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਨ੍ਹਾਂ ਨੇ ਕੇਨੈਡਾ ਦੇ ਗੁਰਦੁਆਰੇ ‘ਚ ਮੱਥਾ ਟੇਕਿਆ ਹੈ ਤੇ ਨਾਲ ਹੀ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ ।

ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਹੈ, ‘ਅਲਖ ਹੈ, ਨਿਰੰਜਨ ਹੈ, ਪਿਤਾ ਹੈ, ਪਰਮੇਸ਼ਵਰ ਹੈ’ । ਇਸ ਪੋਸਟ ‘ਤੇ ਪ੍ਰਸ਼ੰਸਕ ਵੀ ਕਮੈਂਟਸ ਬਾਕਸ ‘ਚ ਵਾਹਿਗੁਰੂ ਜੀ ਲਿਖਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਕਰ ਰਹੇ ਨੇ ।
ਜੇ ਗੱਲ ਕਰੀਏ ਕੁਲਰਾਜ ਰੰਧਾਵਾ ਦੇ ਵਰਕ ਫਰੰਟ ਦੀ ਤਾਂ ਉਹ ਕਈ ਪੰਜਾਬੀ ਫ਼ਿਲਮ ‘ਚ ਕੰਮ ਕਰ ਚੁੱਕੇ ਨੇ ।

ਉਹ ਪੰਜਾਬੀ ਫ਼ਿਲਮੀ ਜਗਤ ਨੂੰ ‘ਤੇਰਾ ਮੇਰਾ ਕੀ ਰਿਸ਼ਤਾ’, ‘ਮੰਨਤ’, ‘ਨਿਧੀ ਸਿੰਘ’ ਵਰਗੀਆਂ ਸੁਪਰ ਹਿੱਟ ਫ਼ਿਲਮਾਂ ਦੇ ਚੁੱਕੇ ਹਨ। ਪਿਛਲੇ ਸਾਲ ਉਹ ਬਿੰਨੂ ਢਿੱਲੋਂ ਦੇ ਨਾਲ ‘ਨੌਕਰ ਵਹੁਟੀ ਦਾ’ ਫ਼ਿਲਮ ‘ਚ ਨਜ਼ਰ ਆਏ ਸਨ ।