'ਆਸੀਸ' ਫ਼ਿਲਮ ਲਈ ਰੁਪਿੰਦਰ ਰੂਪੀ ਨੂੰ ਮਿਲ ਚੁੱਕਿਆ ਹੈ 'ਪੀਟੀਸੀ ਪੰਜਾਬੀ ਫ਼ਿਲਮ ਅਵਾਰਡ', ਇਸ ਤਰ੍ਹਾਂ ਸ਼ੁਰੂ ਹੋਇਆ ਸੀ ਅਦਾਕਾਰੀ ਦਾ ਸਫ਼ਰ  

By  Rupinder Kaler April 8th 2019 12:58 PM

ਰੁਪਿੰਦਰ ਰੂਪੀ ਪੰਜਾਬੀ ਫ਼ਿਲਮਾਂ ਦੀ ਉਹ ਅਦਾਕਾਰਾ ਹੈ ਜਿਸ ਨੇ ਅਪਣੀ ਅਦਾਕਾਰੀ ਨਾਲ ਪਾਲੀਵੁੱਡ ਵਿੱਚ ਵੱਖਰੀ ਪਹਿਚਾਣ ਬਣਾਈ ਹੈ । ਉਹਨਾਂ ਦੇ ਮੁੱਢਲੇ ਜੀਵਨ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਦਾ ਜਨਮ 18 ਨਵੰਬਰ 1965 ਨੂੰ ਪੰਜਾਬ ਦੇ ਸ਼ਹਿਰ ਬਰਨਾਲਾ ਵਿੱਚ ਹੋਇਆ ਸੀ । ਰੁਪਿੰਦਰ ਰੂਪੀ ਨੂੰ ਅਦਾਕਾਰੀ ਦਾ ਸ਼ੌਂਕ ਸ਼ੁਰੂ ਤੋਂ ਹੀ ਸੀ । ਇਹੀ ਸ਼ੌਂਕ ਉਹਨਾਂ ਨੂੰ ਥਿਏਟਰ ਵੱਲ ਖਿੱਚ ਲਿਆਇਆ, ਪੰਜਾਬ ਰੰਗਮੰਚ ਨਾਲ ਜੁੜਕੇ ਉਹਨਾਂ ਨੇ ਪੰਜਾਬ ਸਮੇਤ ਦੇਸ਼ ਦੇ ਹੋਰ ਸੂਬਿਆਂ ਵਿੱਚ ਕਈ ਨਾਟਕ ਖੇਡੇ ।

Rupinder Rupi Rupinder Rupi

ਪੰਜਾਬੀ ਫ਼ਿਲਮਾਂ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਤੋਂ ਬਿਨ੍ਹਾਂ ਕੋਈ ਵੀ ਫ਼ਿਲਮ ਅਧੂਰੀ ਲੱਗਦੀ ਹੈ । ਉਹਨਾਂ ਦੀਆਂ ਕੁਝ ਹਿੱਟ ਫ਼ਿਲਮਾਂ ਦੀ ਗੱਲ ਕੀਤੀ ਜਾਵੇ ਤਾਂ ਇਸ ਲੜੀ ਵਿੱਚ ਸਭ ਤੋਂ ਪਹਿਲਾਂ ਮੰਨਤ ਫ਼ਿਲਮ ਆਉਂਦੀ ਹੈ । ਇਸੇ ਤਰ੍ਹਾਂ ਰੁਪਿੰਦਰ ਗਾਂਧੀ-2, ਦਾਣਾ ਪਾਣੀ, ਲਾਵਾਂ ਫੇਰੇ, ਪੰਜਾਬ ਸਿੰਘ, ਆਸੀਸ ਫ਼ਿਲਮ ਸਮੇਤ ਹੋਰ ਬਹੁਤ ਸਾਰੀਆਂ ਹਿੱਟ ਫ਼ਿਲਮਾਂ ਵਿੱਚ ਕੰਮ ਕੀਤਾ ਹੈ ।

Rupinder Rupi Rupinder Rupi

ਫ਼ਿਲਮ ਆਸੀਸ ਦੀ ਗੱਲ ਕੀਤੀ ਜਾਵੇ ਤਾਂ ਇਸ ਫ਼ਿਲਮ ਵਿੱਚ ਰੁਪਿੰਦਰ ਰੂਪੀ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਬਹੁਤ ਪਸੰਦ ਕੀਤਾ ਗਿਆ ਸੀ ਇਸੇ ਲਈ ਉਹਨਾਂ ਨੂੰ ਪੀਟੀਸੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ ।

https://www.youtube.com/watch?v=chJJ4AdEG1s

ਰੁਪਿੰਦਰ ਰੂਪੀ ਨੇ 90  ਤੋਂ ਵੱਧ ਫਿਲਮਾਂ ਵਿੱਚ ਕੰਮ ਕੀਤਾ ਹੈ । ਹਰ ਫ਼ਿਲਮ ਵਿੱਚ ਉਹ ਵੱਖਰੇ ਕਰੈਕਟਰ ਵਿੱਚ ਨਜ਼ਰ ਆਏ ਹਨ । ਵੱਡੇ ਪਰਦੇ ਤੇ ਕੰਮ ਕਰਨ ਦੇ ਨਾਲ ਨਾਲ ਰੁਪਿੰਦਰ ਰੂਪੀ ਨੇ ਛੋਟੇ ਪਰਦੇ ਤੇ ਵੀ ਕੰਮ ਕੀਤਾ ਹੈ ।ਉਹਨਾਂ ਨੇ ਟੀਵੀ ਸੀਰੀਅਲ ਸੁਫ਼ਨਿਆਂ ਦੇ ਸੁਦਾਗਰ ਵਿੱਚ ਕੰਮ ਕੀਤਾ ਹੈ । ਇਸ ਤੋਂ ਇਲਾਵਾ ਉਹ ਰੇਡਿਓ ਐੱਫ ਐੱਮ ਵਿੱਚ ਵੀ ਕੰਮ ਕਰ ਚੁੱਕੇ ਹਨ ।

Rupinder Rupi and Bhupinder barnala Rupinder Rupi and Bhupinder barnala

ਉਹਨਾਂ ਦੀ ਨਿੱਜੀ ਜ਼ਿੰਦਗੀ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਦਾ ਵਿਆਹ ਪੰਜਾਬ ਦੇ ਨਾਮਵਰ ਡਾਇਰੈਕਟਰ ਭੁਪਿੰਦਰ ਬਰਨਾਲਾ ਨਾਲ ਹੋਇਆ । ਵਿਆਹ ਤੋਂ ਬਾਅਦ ਉਹਨਾਂ ਦੇ ਘਰ ਇੱਕ ਬੇਟੀ ਨੇ ਜਨਮ ਲਿਆ ਜਿਸ ਦਾ ਨਾਂ ਇਬਾਦਤ ਹੈ । ਭੁਪਿੰਦਰ ਬਰਨਾਲਾ ਵੀ ਇੱਕ ਚੰਗੇ ਅਦਾਕਾਰ ਹਨ ।

https://www.youtube.com/watch?v=eNpp4SYYfik

Related Post