ਜਸਬੀਰ ਜੱਸੀ ਨੇ ਲਾਈਵ ਸ਼ੋਅ ਦੌਰਾਨ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਗਾਇਆ ਭਾਵੁਕ ਗੀਤ, ਵੇਖੋ ਵੀਡੀਓ
Jassbir jassi pays tribute to Chhote Sahibzade: ਇਨ੍ਹੀਂ ਦਿਨੀਂ ਪੰਜਾਬ 'ਚ ਸ਼ਹੀਦੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਜਿੱਥੇ ਇੱਕ ਪਾਸੇ ਸੰਗਤਾਂ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪੁੱਜ ਕੇ ਗੁਰੂ ਸਹਿਬਾਨ ਤੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਂਟ ਕਰ ਰਹੇ ਹਨ, ਉੱਥੇ ਹੀ ਦੂਜੇ ਪਾਸੇ ਕਈ ਪਾਲੀਵੁੱਡ ਸਿਤਾਰੇ ਵੀ ਆਪੋ ਆਪਣੇ ਤਰੀਕੇ ਨਾਲ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰ ਰਹੇ ਹਨ।
ਹਾਲ ਹੀ ਵਿੱਚ ਸੋਸ਼ਲ ਮੀਡੀਆ ਉੱਤੇ ਮਸ਼ਹੂਰ ਪੰਜਾਬੀ ਗਾਇਕ ਜਸਬੀਰ ਜੱਸੀ ਦੀ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਦੇ ਵਿੱਚ ਗਾਇਕ ਜਸਬੀਰ ਜੱਸੀ ਆਪਣੀ ਲਾਈਵ ਪਰਫਾਰਮੈਂਸ ਦੇ ਦੌਰਾਨ ਧਾਰਮਿਕ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ।
View this post on Instagram
ਵਾਇਰਲ ਹੋ ਰਹੀ ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਕਿਸੇ ਥਾਂ ਉੱਤੇ ਲਾਈਵ ਪਰਫਾਰਮੈਂਸ ਦੇ ਰਹੇ ਹਨ। ਇਸ ਦੌਰਾਨ ਜਸਬੀਰ ਜੱਸੀ ਨੇ ਚਲਦੇ ਲਾਈਵ ਸ਼ੋਅ 'ਚ ਸਿਰ ਢੱਕ ਕੇ ਧਾਰਮਿਕ ਗੀਤ ਨਾਲ ਸੰਗਤਾਂ ਨੂੰ ਛੋਟੇ ਸਾਹਿਬਜ਼ਾਦਿਆਂ ਅਤੇ ਕਈ ਸਿੰਘਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਸੰਗਤਾਂ ਨੂੰ ਚੇਤੇ ਕਰਵਾਈ। ਗਾਇਕ ਆਪਣੇ ਇਸ ਧਾਰਮਿਕ ਗੀਤ ਰਾਹੀਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਉਨ੍ਹਾਂ ਦੇ ਪਰਿਵਾਰ ਸਣੇ ਚਮਕੌਰ ਸਾਹਿਬ ਦੀ ਲੜਾਈ ਵਿੱਚ ਸ਼ਹੀਦ ਹੋਏ ਸਿੰਘ ਨੂੰ ਸ਼ਰਧਾਂਜਲੀ ਦਿੰਦੇ ਹੋਏ ਨਜ਼ਰ ਆਏ। ਫੈਨਜ਼ ਗਾਇਕ ਦੀ ਇਸ ਵੀਡੀਓ ਨੂੰ ਵੇਖ ਕੇ ਬੇਹੱਦ ਭਾਵੁਕ ਹੋ ਗਏ।
View this post on Instagram
ਜਸਬੀਰ ਜੱਸੀ ਦੇ ਵਰਕ ਫਰੰਟ ਕਰੀਏ ਤਾਂ ਗਾਇਕ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਸਣੇ ਬਾਲੀਵੁੱਡ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਹਨ। ਜਿਸ ‘ਚ ਕੋਕਾ, ਚੰਨੋ ਦਾ ਜਵਾਨੀ ‘ਚ ਪੈਰ ਪੈ ਗਿਆ, ਕੁੜੀ ਜ਼ਹਿਰ ਦੀ ਪੁੜੀ, ਦਿਲ ਲੈ ਗਈ ਕੁੜੀ ਗੁਜਰਾਤ ਦੀ ਸਣੇ ਕਈ ਹਿੱਟ ਗੀਤ ਮਸ਼ਹੂਰ ਹਨ ।