ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਸਤਿੰਦਰ ਸੱਤੀ ਤੋਂ ਲੈ ਕੇ ਰਣਜੀਤ ਬਾਵਾ ਨੇ ਦਿੱਤੀ ਵਧਾਈ

By  Lajwinder kaur August 31st 2019 12:32 PM

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿਰਫ਼ ਸਿੱਖਾਂ ਦੇ ਹੀ ਨਹੀਂ ਸਗੋਂ ਸਮੁੱਚੀ ਮਾਨਵਤਾ ਦੇ ਸਦੀਵੀ ਗੁਰੂ ਹਨ। ਦੁਨੀਆਂ ਦੇ ਧਾਰਮਿਕ ਗ੍ਰੰਥਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਵੱਖਰਾ ਸਥਾਨ ਹੈ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਸਮੇਂ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਭ ਧਰਮਾਂ/ਵਰਣਾਂ ਦੇ ਮਹਾਂਪੁਰਖਾਂ ਦੀ ਬਾਣੀ ਨੂੰ ਸਿੱਖ ਗੁਰੂ ਸਾਹਿਬਾਨ ਦੀ ਬਾਣੀ ਦੇ ਬਰਾਬਰ ਸ਼ਾਮਲ ਕਰਕੇ ਉਚ-ਨੀਚ, ਅਮੀਰੀ-ਗਰੀਬੀ ਵਰਗੇ ਸਾਰੇ ਹੀ ਭੇਦ-ਭਾਵ ਨੂੰ ਸਦਾ ਲਈ ਮਿਟਾ ਕੇ ਮਨੁੱਖਤਾ ਨੂੰ ਏਕੇ ਦੀ ਲੜੀ ਵਿਚ ਪਰੋ ਦਿੱਤਾ।

 

View this post on Instagram

 

A post shared by Satinder Satti (@satindersatti) on Aug 30, 2019 at 8:20pm PDT

ਅੱਜ ਦੁਨੀਆਂ ਭਰ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਬੜੇ ਹੀ ਉਲਾਸ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਪਹਿਲੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਵੀ ਕੀਤੀ ਗਈ ਹੈ।

 

 

View this post on Instagram

 

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ ਜੀ I ??

A post shared by Manpreet Tiwana (@manpreet_tiwana_official) on Aug 30, 2019 at 10:08pm PDT

ਪੰਜਾਬੀ ਕਲਾਕਾਰਾਂ ਨੇ ਵੀ ਆਪਣੇ ਸੋਸ਼ਲ ਮੀਡੀਆ ਦੇ ਮਾਧਿਆਮ ਰਾਹੀਂ ਦੁਨੀਆ ਦੇ ਕੋਨੇ ਕੋਨੇ ‘ਚ ਵੱਸਦੇ ਪੰਜਾਬੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ। ਪੰਜਾਬੀ ਸ਼ਾਇਰਾ ਤੇ ਗਾਇਕਾ ਸਤਿੰਦਰ ਸੱਤੀ, ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ, ਪੰਜਾਬੀ ਗੀਤਕਾਰ ਮਨਪ੍ਰੀਤ ਟਿਵਾਣਾ, ਗਾਇਕ ਹੈਰੀ ਨਫਰੇ ਹੋਰਾਂ ਨੇ ਸੋਸ਼ਲ ਮੀਡੀਆ ਰਾਹੀਂ ਸਭ ਨੂੰ ਵਧਾਈ ਦਿੱਤੀ ਹੈ।

Related Post