ਕਿਸਾਨਾਂ ਦੇ ਦਿੱਲੀ ਧਰਨੇ ’ਚ ਸ਼ਾਮਿਲ ਹੋਣਗੇ ਪੰਜਾਬੀ ਕਲਾਕਾਰ, ਕਲਾਕਾਰਾਂ ਨੇ ਕੀਤਾ ਐਲਾਨ

By  Rupinder Kaler November 24th 2020 06:57 PM

26 ਨਵੰਬਰ ਨੂੰ ਕਿਸਾਨ ਦਿੱਲੀ ਵਿੱਚ ਵੱਡਾ ਪ੍ਰਦਰਸ਼ਨ ਕਰਨ ਜਾ ਰਹੇ ਹਨ । ਇਸ ਪ੍ਰਦਰਸ਼ਨ ਦੌਰਾਨ ਪੰਜਾਬ ਦੇ ਕਲਾਕਾਰ ਵੀ ਨਾਰੇਬਾਜ਼ੀ ਕਰਨਗੇ । ਚੰਡੀਗੜ੍ਹ ਵਿੱਚ ਜੁਟੇ ਪੰਜਾਬੀ ਗਾਇਕ ਸੋਨੀਆ ਮਾਨ, ਕੰਵਰ ਗਰੇਵਾਲ, ਜੱਸ ਬਾਜਵਾ, ਹਰਫ਼ ਚੀਮਾ ਅਤੇ ਲੱਖਾ ਸਦਾਨਾ ਨੇ ਸਾਫ਼ ਕੀਤਾ ਕਿ ਕਿਸਾਨਾਂ ਦੇ ਹਰ ਸੰਘਰਸ਼ ਵਿੱਚ ਕਲਾਕਾਰ ਉਨ੍ਹਾਂ ਦੇ ਨਾਲ ਖੜੇ ਹਨ।

farmar

ਹੋਰ ਪੜ੍ਹੋ :

ਪਹਿਲਵਾਨ ਸੰਗੀਤਾ ਫੋਗਾਟ ਦੀ ਹਲਦੀ ਸੈਰੇਮਨੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ

ਅਦਾਕਾਰਾ ਜ਼ਾਇਰਾ ਵਸੀਮ ਨੇ ਕਿਹਾ ਮੇਰੀਆਂ ਤਸਵੀਰਾਂ ਫੈਨ ਪੇਜ ਤੋਂ ਹਟਾਓ

ਚੰਡੀਗੜ੍ਹ ਵਿੱਚ ਇੱਕ ਜੁੱਟ ਹੋਏ ਕਲਾਕਾਰਾਂ ਨੇ ਕਿਹਾ ਸੂਬੇ ਦੇ ਵੱਖ-ਵੱਖ ਪਿੰਡਾਂ ਤੋਂ ਆ ਰਹੇ ਕਿਸਾਨਾਂ ਦੇ ਮੋਰਚੇ ਵਿੱਚ ਉਹ ਸ਼ਾਮਲ ਹੁੰਦੇ ਹੋਏ ਦਿੱਲੀ ਵੱਲ ਵਧਣਗੇ ਅਤੇ ਜਿੱਥੇ ਵੀ ਕਿਸਾਨਾਂ ਨੂੰ ਰੋਕਿਆ ਉਹ ਵੀ ਉਨ੍ਹਾਂ ਦੇ ਨਾਲ ਧਰਨੇ 'ਤੇ ਬੈਠ ਜਾਣਗੇ । ਕਲਾਕਾਰਾਂ ਨੇ ਪਿੰਡਾਂ ਦੇ ਸਰਪੰਚਾਂ ਅਤੇ ਸਿਆਸਤਦਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਮਤਭੇਦ ਬੁਲਾਕੇ ਕੇ ਕਿਸਾਨਾਂ ਦੇ ਨਾਲ ਇੱਕ ਮੰਚ 'ਤੇ ਖੜੇ ਹੋਣ ।

farmar

ਇਸ ਤੋਂ ਪਹਿਲਾਂ ਵੀ ਕਿਸਾਨਾਂ ਨੇ ਜਦੋਂ ਤੋਂ ਖੇਤੀ ਕਾਨੂੰਨ ਦੇ ਖਿਲਾਫ਼ ਪ੍ਰਦਰਸ਼ਨ ਸ਼ੁਰੂ ਕੀਤਾ ਹੈ ।ਤੁਹਾਨੂੰ ਦੱਸ ਦਿੰਦੇ ਹਾਂ ਕਿ ਦਿੱਲੀ ਪੁਲਿਸ ਨੇ ਭਾਵੇਂ ਕਿਸਾਨਾਂ ਨੂੰ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ ।

farmar

ਪਰ ਕਿਸਾਨ ਜਥੇਬੰਦੀਆਂ ਨੇ ਸਾਫ਼ ਕਰ ਦਿੱਤਾ ਹੈ ਕਿ ਉਹ 4-5 ਮਹੀਨੇ ਦਾ ਰਾਸ਼ਨ ਲੈਕੇ ਦਿੱਲੀ ਵੱਲ ਵਧਣਗੇ । ਸਿਰਫ਼ ਇੰਨਾਂ ਹੀ ਨਹੀਂ ਕਿਸਾਨ ਜਥੇਬੰਦੀਆਂ ਨੇ ਹਰਿਆਣਾ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦਾ ਰਾਹ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸੇ ਥਾਂ 'ਤੇ ਚੱਕਾ ਜਾਮ ਕਰ ਦਿੱਤਾ ਜਾਵੇਗਾ ।

Related Post