ਸ਼ਹੀਦ-ਏ-ਆਜ਼ਮ ਭਗਤ ਸਿੰਘ ‘ਤੇ ਸਾਥੀਆਂ ਦੀ ਸ਼ਹਾਦਤ ਨੂੰ ਪੂਰਾ ਦੇਸ਼ ਕਰ ਰਿਹਾ ਹੈ ਯਾਦ, ਦਿਲਜੀਤ ਦੋਸਾਂਝ, ਤਰਸੇਮ ਜੱਸੜ, ਕਰਮਜੀਤ ਅਨਮੋਲ ਸਣੇ ਕਈ ਗਾਇਕਾਂ ਨੇ ਦਿੱਤੀ ਸ਼ਰਧਾਂਜਲੀ

By  Shaminder March 23rd 2020 11:05 AM

ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਜੀ ਦਾ ਅੱਜ ਸ਼ਹੀਦੀ ਦਿਹਾੜਾ ਹੈ । ਅੱਜ ਭਾਵੇਂ ਪੂਰੇ ਦੇਸ਼ ‘ਚ ਕੋਰੋਨਾ ਵਾਇਰਸ ਦੇ ਖੌਫ ਕਾਰਨ ਲੋਕ ਘਰਾਂ ‘ਚ ਬੰਦ ਹੋ ਕੇ ਰਹਿ ਚੁੱਕੇ ਹਨ । ਪਰ ਪੰਜਾਬੀ ਸੈਲੀਬ੍ਰੇਟੀਜ਼ ਉਨ੍ਹਾਂ ਦੀ ਸ਼ਹਾਦਤ ਨੂੰ ਆਪੋ ਆਪਣੇ ਤਰੀਕੇ ਦੇ ਨਾਲ ਯਾਦ ਕੀਤਾ ਹੈ । ਪੰਜਾਬੀ ਗਾਇਕ ਸੱਜਣ ਅਦੀਬ ਨੇ ਵੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ ।

ਹੋਰ ਵੇਖੋ:ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ,ਕਈ ਕਲਾਕਾਰਾਂ ਨੇ ਦਿੱਤੀ ਸ਼ਰਧਾਂਜਲੀ

https://www.instagram.com/p/B-D7erqHMBK/

ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਪੋਸਟ ਵੀ ਸਾਂਝੀ ਕੀਤੀ ਹੈ । ਇਸ ਪੋਸਟ ਨੂੰ ਸਾਂਝੇ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ “ਸ਼ਹੀਦ ਭਗਤ ਸਿੰਘ ਤੇ ਉਸ ਦੇ ਸਾਥੀਆਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ | ਫ਼ਾਂਸੀ ਤੋਂ ਪਹਿਲਾਂ ਭਗਤ ਸਿੰਘ ਦੁਆਰਾ ਆਪਣੇ ਸਾਥੀ ਸ਼ਿਵ ਵਰਮਾ ਨੂੰ 1930 ਵਿੱਚ ਕਹੇ ਸ਼ਬਦ:- "ਜਦੋਂ ਮੈਂ ਇਨਕਲਾਬ ਦੇ ਰਾਹ ’ਤੇ ਕਦਮ ਵਧਾਇਆ, ਮੈਂ ਸੋਚਿਆ ਕਿ ਜੇ ਮੈਂ ਆਪਣੀ ਜਾਨ ਵਾਰ ਕੇ ਵੀ ‘ਇਨਕਲਾਬ ਜ਼ਿੰਦਾਬਾਦ’ ਦਾ ਨਾਅਰਾ ਦੇਸ਼ ਦੇ ਕੋਨੇ-ਕੋਨੇ ਵਿੱਚ ਫੈਲਾ ਸਕਿਆ ਤਾਂ ਮੈਂ ਸਮਝਾਂਗਾ ਕਿ ਮੇਰੀ ਜ਼ਿੰਦਗੀ ਦੀ ਕੀਮਤ ਪੈ ਗਈ ਹੈ। ਅੱਜ, ਜਦੋਂ ਮੈਂ ਫ਼ਾਂਸੀ ਦੀ ਸ਼ਜਾ ਲੲੀ ਜੇਲ੍ਹ ਕੋਠੀ ਦੀਆਂ ਸਲਾਖ਼ਾਂ ਪਿੱਛੇ ਹਾਂ, ਮੈਂ ਆਪਣੇ ਦੇਸ਼ ਦੇ ਕਰੋੜਾਂ ਲੋਕਾਂ ਦੀ ਗਰਜਵੀਂ ਆਵਾਜ਼ ਵਿੱਚ ਨਾਅਰੇ ਸੁਣ ਸਕਦਾ ਹਾਂ…ਇੱਕ ਨਿੱਕੀ ਜਿਹੀ ਜ਼ਿੰਦਗੀ ਦੀ ਇਸ ਤੋਂ ਵੱਧ ਕੀ ਕੀਮਤ ਪੈ ਸਕਦੀ ਹੈ।"

https://www.instagram.com/p/B-EB6LNFuty/

ਇਸ ਤੋਂ ਇਲਾਵਾ ਦਿਲਜੀਤ ਦੋਸਾਂਝ ਨੇ ਵੀ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ ।ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤਰਸੇਮ ਜੱਸੜ ਨੇ ਵੀ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਹੈ ।

https://www.instagram.com/p/B-D5OzagaqG/

ਕਰਮਜੀਤ ਅਨਮੋਲ ਨੇ ਵੀ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਹੈ ।

https://www.instagram.com/p/B-D5VwoB0XY/

ਇਨ੍ਹਾਂ ਸਭ ਗਾਇਕਾਂ ਨੇ ਆਪੋ ਆਪਣੇ ਤਰੀਕੇ ਨਾਲ ਦੇਸ਼ ਦੀ ਖਾਤਿਰ ਜਾਨ ਵਾਰਨ ਵਾਲੇ ਇਨ੍ਹਾਂ ਸੂਰਬੀਰ ਯੋਧਿਆਂ ਨੂੰ ਸ਼ਰਧਾਂਜਲੀ ਦਿੱਤੀ ਹੈ ।

 

 

 

Related Post