‘ਬੈਸਟ ਬੈਗਰਾਉਂਡ ਸਕੋਰ’ ਕੈਟਾਗਿਰੀ ’ਚ ਅਮਰ ਮੋਲੀ ਨੂੰ ਮਿਲਿਆ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’

By  Rupinder Kaler July 3rd 2020 09:13 PM

‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਵਿੱਚ ਪੰਜਾਬੀ ਇੰਡਸਟਰੀ ਦਾ ਹਰ ਵੱਡਾ ਸਿਤਾਰਾ ਜੁੜਿਆ ਹੋਇਆ ਹੈ। ਪੰਜਾਬੀ ਇੰਡਸਟਰੀ ਦੇ ਹਰ ਸਿਤਾਰੇ ਦੀ ਨਜ਼ਰ ਇਸ ਸਮਾਰੋਹ ਤੇ ਹੈ । ਇੱਕ-ਇੱਕ ਕਰਕੇ ਵੱਖ ਵੱਖ ਕੈਟਾਗਿਰੀਆਂ ਲਈ ਅਵਾਰਡ ਦਾ ਐਲਾਨ ਹੋ ਰਿਹਾ ਹੈ ।‘ਬੈਸਟ ਬੈਗਰਾਉਂਡ ਸਕੋਰ’ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਵਿੱਚ ਅਮਰ ਮੋਲੀ ਨੂੰ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦਿੱਤਾ ਗਿਆ ਹੈ । ਇਸ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਹੋਰ ਵੀ ਕਈ ਨੌਮੀਨੇਟ ਸਨ । ਜੋ ਕਿ ਇਸ ਤਰ੍ਹਾਂ ਹਨ :-

BEST BACKGROUND SCORE

Amar Mohile(Blackia)

Amar Mohile(Sikander 2)

Gurmeet Singh & Sandeep Saxena(Muklawa)

Jatinder Shah(Ardaas Karaan)

Troy Arif(Dil Diyan Gallan)

ਤੁਹਾਨੂੰ ਦੱਸ ਦਿੰਦੇ ਹਾਂ ਕਿ ਕੋਰੋਨਾ ਮਹਾਂਮਾਰੀ ਨੂੰ ਵੇਖਦੇ ਹੋਏ ਜਿੱਥੇ ਆਸਕਰ ਵਰਗੇ ਹੋਰ ਕਈ ਅਵਾਰਡ ਸਮਾਰੋਹ ਰੱਦ ਕਰ ਦਿੱਤੇ ਗਏ ਹਨ ਉੱਥੇ ਪੀਟੀਸੀ ਪੰਜਾਬੀ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਕਰਵਾ ਕੇ ਐਂਟਰਟੇਨਮੈਂਟ ਦੀ ਦੁਨੀਆ ਵਿੱਚ ਵੱਖਰਾ ਇਤਿਹਾਸ ਰਚਿਆ ਹੈ ।

Related Post