ਆਪਣੇ ਗੀਤ ‘ਪੰਜਾਬੀ ਗਾਇਕ’ ‘ਚ ਨਵੀਂ ਪੀੜ੍ਹੀ ਨੂੰ ਇਹ ਨਸੀਹਤ ਦਿੱਤੀ ਕੰਵਰ ਗਰੇਵਾਲ ਨੇ

By  Shaminder March 20th 2020 11:16 AM

ਕੰਵਰ ਗਰੇਵਾਲ ਦਾ ਨਵਾਂ ਗੀਤ ‘ਪੰਜਾਬੀ ਗਾਇਕ’ ਪੀਟੀਸੀ ਰਿਕਾਰਡਜ਼ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ । ਇਸ ਗੀਤ ਨੂੰ ਮਿਊਜ਼ਿਕ ਦਿੱਤਾ ਹੈ ਸੁਰਿੰਦਰ ਬੱਚਨ ਹੋਰਾਂ ਨੇ ਤੇ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਇਸ ਗੀਤ ‘ਚ ਕੰਵਰ ਗਰੇਵਾਲ ਨੇ ਨੌਜਵਾਨ ਪੀੜ੍ਹੀ ਨੂੰ ਨਸੀਹਤ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਕਿਸ ਤਰ੍ਹਾਂ ਦੇ ਗਾਣੇ ਅੱਜ ਕੱਲ੍ਹ ਦੀ ਪੀੜ੍ਹੀ ਸੁਣਨਾ ਪਸੰਦ ਕਰਦੀ ਹੈ ।

ਹੋਰ ਵੇਖੋ:ਕੰਵਰ ਗਰੇਵਾਲ ਲੈ ਕੇ ਆ ਰਹੇ ਨੇ ਨਵਾਂ ਗੀਤ ‘ਪੰਜਾਬੀ ਗਾਇਕ’, ਪੀਟੀਸੀ ਪੰਜਾਬੀ ਤੇ ਹੋਵੇਗਾ ਰਿਲੀਜ਼

ਇਸ ਗੀਤ ‘ਚ ਕੰਵਰ ਗਰੇਵਾਲ ਨੇ ਬਹੁਤ ਹੀ ਖੂਬਸੂਰਤ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ ।ਕੰਵਰ ਗਰੇਵਾਲ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਕਈ ਖੂਬਸੂਰਤ ਗੀਤ ਪੰਜਾਬੀ ਇੰਡਸਟਰੀ ਦੀ ਝੋਲੀ ਪਾਏ ਹਨ । ਆਪਣੀ ਵੱਖਰੀ ਗਾਇਕੀ ਲਈ ਜਾਣੇ ਜਾਂਦੇ ਕੰਵਰ ਗਰੇਵਾਲ ਦੇ ਸੂਫ਼ੀ ਅੰਦਾਜ਼ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ । ਉਨ੍ਹਾਂ

https://www.instagram.com/p/B9hAccxJsTa/

ਆਪਣੇ ਗੀਤਾਂ ਨਾਲ ਸਰੋਤਿਆਂ ਨੂੰ ਰੱਬ ਦੀ ਇਬਾਦਤ ਕਰਵਾਉਣ ਵਾਲੇ ਇਸ ਫੱਕਰ ਕਲਾਕਾਰ ਦਾ ਜਨਮ ਬਠਿੰਡਾ ਦੇ ਪਿੰਡ ਮਹਿਮਾ ਸਵਾਈ ਦੇ ਰਹਿਣ ਵਾਲੇ ਬੇਅੰਤ ਸਿੰਘ ਗਰੇਵਾਲ ਤੇ ਮਾਤਾ ਸ਼੍ਰੀਮਤੀ ਮਨਜੀਤ ਕੌਰ ਦੇ ਘਰ ਹੋਇਆ ।ਅੱੈਮ. ਏ. ਦੀ ਪੜ੍ਹਾਈ ਕਰਨ ਤੋਂ ਬਾਅਦ ਕੰਵਰ ਗਰੇਵਾਲ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਦੋ ਸਾਲ ਨੌਕਰੀ ਕੀਤੀ ਹੈ। ਕੰਵਰ ਗਰੇਵਾਲ ਨੇ ਯੂਨੀਵਰਸਿਟੀ ਵਿੱਚ ਮਿਊਜ਼ਿਕ ਡਾਇਰੈਕਟਰ ਦੀ ਨੌਕਰੀ ਇਸ ਲਈ ਛੱਡ ਦਿੱਤੀ ਕਿਉਂਕਿ ਉਹ ਦੁਨੀਆ ਦੇ ਝਮੇਲਿਆਂ ਤੋਂ ਦੂਰ ਰਹਿਣਾ ਚਾਹੁੰਦਾ ਸੀ ।

Related Post