ਮਿਲਖਾ ਸਿੰਘ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੀਆਂ ਹਸਤੀਆਂ ਨੇ ਵੀ ਜਤਾਇਆ ਦੁੱਖ
Shaminder
June 19th 2021 11:08 AM
ਮਿਲਖਾ ਸਿੰਘ ਦੇ ਦਿਹਾਂਤ ‘ਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੀਆਂ ਹਸਤੀਆਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਗਾਇਕਾ ਗੁਰਲੇਜ ਅਖਤਰ ਨੇ ਵੀ ਮਿਲਖਾ ਸਿੰਘ ਦੀ ਤਸਵੀਰ ਸਾਂਝੀ ਕਰਦੇ ਹੋਏ ਦੁੱਖ ਜਤਾਇਆ ਹੈ । ਇਸ ਦੇ ਨਾਲ ਹੀ ਅਦਾਕਾਰਾ ਨੀਰੂ ਬਾਜਵਾ ਨੇ ਵੀ ਮਿਲਖਾ ਸਿੰਘ ਦੇ ਦਿਹਾਂਤ ‘ਤੇ ਦੁੱਖ ਜਤਾਉਂਦੇ ਹੋਏ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।
Image From Instagram
ਹੋਰ ਪੜ੍ਹੋ : ਅਕਸ਼ੇ ਕੁਮਾਰ ਨੇ ਐੱਲਓਸੀ ਦੇ ਨਾਲ ਲੱਗਦੇ ਪਿੰਡ ਨੂੰ ਦਿੱਤੇ ਇੱਕ ਕਰੋੜ ਰੁਪਏ
Image From Instagram
ਦੱਸ ਦਈਏ ਕਿ ਮਿਲਖਾ ਸਿੰਘ ਕੋਰੋਨਾ ਵਾਇਰਸ ਦੇ ਨਾਲ ਪੀੜਤ ਸਨ । ਬੀਤੇ ਦਿਨੀਂ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਦਾ ਵੀ ਕੋਰੋਨਾ ਕਾਰਨ ਦਿਹਾਂਤ ਹੋ ਗਿਆ ਸੀ ।
Image From Instagram
ਮਿਲਖਾ ਸਿੰਘ ਜੋ 91 ਵਰ੍ਹਿਆਂ ਦੇ ਸਨ, ਬੀਤੀ ਅੱਧੀ ਰਾਤ ਪੀਜੀਆਈ, ਚੰਡੀਗੜ੍ਹ ਵਿਖੇ ਕੋਵਿਡ ਨਾਲ ਜੂਝਦਿਆਂ ਚੱਲ ਵਸੇ। ਉਹ ਆਪਣੇ ਪਿੱਛੇ ਇਕ ਪੁੱਤਰ ਤੇ ਤਿੰਨ ਬੇਟੀਆਂ ਛੱਡ ਗਏ। ਉਨ੍ਹਾਂ ਦਾ ਪੁੱਤਰ ਜੀਵ ਮਿਲਖਾ ਸਿੰਘ ਉੱਘਾ ਗੌਲਫਰ ਹੈ।