ਏਕਮ ਸਿੰਘ ਆਪਣੇ ਨਵੇਂ ਗੀਤ ‘ਤੇਰੇ ਨਾਂਅ ਵਰਗਾ’ ਦੇ ਨਾਲ ਹੋਏ ਦਰਸ਼ਕਾਂ ਦੇ ਰੁਬਰੂ, ਦੇਖੋ ਵੀਡੀਓ

By  Lajwinder kaur July 1st 2020 12:00 PM

ਪੰਜਾਬੀ ਗਾਇਕ ਏਕਮ ਸਿੰਘ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਜੀ ਹਾਂ ਉਨ੍ਹਾਂ ਦਾ ਨਵਾਂ ਗੀਤ ‘ਤੇਰੇ ਨਾਂਅ ਵਰਗਾ’ (Tere Naa Varga) ਟਾਈਟਲ ਹੇਠ ਰਿਲੀਜ਼ ਹੋਇਆ ਹੈ । ਇਸ ਗੀਤ ਨੂੰ ਉਨ੍ਹਾਂ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਇਸ ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ ।

ਜੇ ਗੱਲ ਕਈਏ ਗੀਤ ਦੇ ਬੋਲਾਂ ਦੀ ਤਾਂ ਉਹ ਬੱਬੂ ਬਰਾੜ (Babbu Brar) ਨੇ ਲਿਖੇ ਨੇ ਤੇ ਮਿਊਜ਼ਿਕ Mercy ਨੇ ਦਿੱਤਾ ਹੈ । ਗਾਣੇ ਦਾ ਵੀਡੀਓ ਗੈਰੀ ਦਿਓਲ ਨੇ ਤਿਆਰ ਕੀਤਾ ਗਿਆ ਹੈ । ਗਾਣੇ ਦੇ ਵੀਡੀਓ ‘ਚ ਏਕਮ ਸਿੰਘ ਤੇ ਪੰਜਾਬੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ।

ਵੀਡੀਓ ਨੂੰ ਜੱਸ ਰਿਕਾਰਡਜ਼ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਇਸ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ । ਇਸ ਤੋਂ ਪਹਿਲਾਂ ਵੀ ਝਾਂਜਰ, ਕੱਚ ਦੇ ਗਲਾਸ ਵਰਗੇ ਕਈ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ ।

ekm singh new song

Related Post