ਅਮਰ ਨੂਰੀ ਨੇ ਆਪਣੀ ਮਾਂ ਦੀ ਤਸਵੀਰ ਸਾਂਝੀ ਕਰਦੇ ਹੋਏ ਦਿੱਤੀ ਜਨਮ ਦਿਨ ਦੀ ਵਧਾਈ, ਪਰਮਾਤਮਾ ਅੱਗੇ ਮਾਂ ਦੀ ਚੰਗੀ ਸਿਹਤ ਦੀ ਕੀਤੀ ਕਾਮਨਾ

By  Lajwinder kaur September 10th 2020 03:41 PM

ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਬਾਕਮਾਲ ਦੀ ਸਿੰਗਰ ਤੇ ਅਦਾਕਾਰਾ ਅਮਰ ਨੂਰੀ ਜੋ ਕਿ ਸੋਸ਼ਲ ਮੀਡੀਆ ਉੱਤੇ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਬਹੁਤ ਹੀ ਖ਼ਾਸ ਪੋਸਟ ਫੈਨਜ਼ ਦੇ ਨਾਲ ਸਾਂਝੀ ਕੀਤੀ ਹੈ ।

ਇਸ ਪੋਸਟ ‘ਚ ਉਨ੍ਹਾਂ ਨੇ ਆਪਣੀ ਮਾਂ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ, ‘ਹੈਪੀ ਬਰਥਡੇਅ ਮੇਰੀ ਪਿਆਰੀ ਮਾਂ...ਰੱਬ ਬਹੁਤ ਲੰਬੀ ਉਮਰ ਕਰਕੇ ਤੇ ਤੰਦਰੁਸਤੀ ਤੇ ਖੁਸ਼ੀਆਂ ਨਾਲ ਝੋਲੀ ਭਰ ਦੇਵੇ । ਰੱਬ ਸੱਚੇ ਮੇਰੀ ਮਾਂ ਨੂੰ ਸਦਾ ਸਲਾਮਤ ਰੱਖੀ..ਲਵ ਯੂ ਮਾਂ’ । ਇਸ ਪੋਸਟ ‘ਤੇ ਫੈਨਜ਼ ਵੀ ਮਾਤਾ ਜੀ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਨੇ।

ਜੇ ਗੱਲ ਕਰੀਏ ਅਮਰ ਨੂਰੀ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਪੰਜਾਬੀ ਫ਼ਿਲਮਾਂ ‘ਚ ਵੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੇ ਨੇ । 

Related Post