ਕਿਸਾਨਾਂ ਦੇ ਦਰਦ ਨੂੰ ਬਿਆਨ ਕਰ ਰਹੇ ਨੇ ਪੰਜਾਬੀ ਗਾਇਕ ਅਮਰਿੰਦਰ ਗਿੱਲ, ਰਿਲੀਜ਼ ਹੋਇਆ ਪੰਜਾਬੀ ਗੀਤ ‘ਸੂਰਜਾਂ ਵਾਲੇ’, ਦਰਸ਼ਕ ਹੋਏ ਭਾਵੁਕ

By  Lajwinder kaur September 30th 2020 10:51 AM -- Updated: September 30th 2020 11:15 AM

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦੇ ਖ਼ਿਲਾਫ ਪੰਜਾਬੀ ਕਲਾਕਾਰ ਵੀ ਆਪਣੀ ਆਵਾਜ਼ ਬੁਲੰਦ ਕਰ ਰਹੇ ਨੇ । ਜਿਵੇਂ ਕਿ ਸਭ ਜਾਣ ਦੇ ਨੇ ਖੇਤੀ ਬਿੱਲਾਂ ਦੇ ਖਿਲਾਫ ਪੰਜਾਬ ‘ਚ ਰੋਸ ਪ੍ਰਦਰਸ਼ਨ ਚੱਲ ਰਹੇ ਹਨ । ਪੰਜਾਬੀ ਗਾਇਕ ਤੇ ਕਲਾਕਾਰ ਕਿਸਾਨਾਂ ਦੇ ਨਾਲ ਮੋਢੇ ਦੇ ਨਾਲ ਮੋਢਾ ਲਾ ਕੇ ਨਾਲ ਖੜ੍ਹੇ ਹੋਏ ਹਨ।

ammy virk soojan wale song

ਹੋਰ ਪੜ੍ਹੋ :‘ਕਿਸਾਨ ਦੇ ਪੁੱਤ ਹਾਂ, ਕਿਸਾਨਾਂ ਨਾਲ ਖੜ੍ਹੇ ਆਂ ਤੇ ਖੜ੍ਹਾਂਗੇ’- ਰਵਿੰਦਰ ਗਰੇਵਾਲ

ਜਿਸਦੇ ਚੱਲਦੇ ਪੰਜਾਬੀ ਗਾਇਕ ਆਪਣੀ ਗਾਇਕੀ ਦੇ ਨਾਲ ਕਿਸਾਨਾਂ ਦੇ ਦਰਦ ਨੂੰ ਲੋਕਾਂ ਤੱਕ ਪਹੁੰਚਾ ਰਹੇ ਨੇ । ਪੰਜਾਬੀ ਗਾਇਕ ਤੇ ਐਕਟਰ ਅਮਰਿੰਦਰ ਗਿੱਲ ਜੋ ਕਿ ਆਪਣੇ ਨਵੇਂ ਗੀਤ ‘ਸੂਰਜਾਂ ਵਾਲੇ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ ।

nimrat khaira

ਇਸ ਗੀਤ ‘ਚ ਪੇਸ਼ ਕੀਤਾ ਗਿਆ ਹੈ ਕਿਵੇਂ ਕਿਸਾਨਾਂ ਨੂੰ ਮੁਸ਼ਕਿਲਾਂ ਆਉਂਦੀਆਂ ਨੇ, ਕਿਵੇਂ ਉਨ੍ਹਾਂ ਨੂੰ ਆਪਣੀ ਪੁੱਤਾਂ ਵਾਂਗ ਪਾਲੀ ਫਸਲ ਨੂੰ ਪਾਲਣ ‘ਚ ਦਿਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਉਪਰ ਤੋਂ ਸਰਕਾਰ ਦੀਆਂ ਮਾਰੂ ਨੀਤੀਆਂ ਕਿਸਾਨ ਨੂੰ ਕਰਜ਼ੇ ਦੇ ਬੋਝ ਥੱਲੇ ਦੱਬ ਦਿੰਦੀਆਂ ਹਨ ।

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਬਿੱਟੂ ਚੀਮਾ ਨੇ ਲਿਖੇ ਹਨ ਤੇ ਮਿਊਜ਼ਿਕ Lowkey ਨੇ ਦਿੱਤਾ ਹੈ । ਗੀਤ ਦਾ ਸ਼ਾਨਦਾਰ ਵੀਡੀਓ ਸਟਾਲਿਨਵੀਰ ਸਿੰਘ ਨੇ ਡਾਇਰੈਕਟ ਕੀਤਾ ਹੈ । ਗਾਣੇ ਦੇ ਵੀਡੀਓ ‘ਚ ਐਮੀ ਵਿਰਕ ਤੇ ਨਿਮਰਤ ਖਹਿਰਾ ਦੀ ਬਾਕਮਾਲ ਦੀ ਅਦਾਕਾਰੀ ਦੇਖਣ ਨੂੰ ਮਿਲ ਰਹੀ ਹੈ । ਗਾਣੇ ਦਾ ਵੀਡੀਓ ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ।

soojan wale song featuring ammy virk and nimrat khaira

ਇਸ ਗੀਤ ਨੂੰ ਰਿਦਮ ਬੋਆਇਜ਼ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

Related Post