ਅਦਾਕਾਰ ਕਰਮਜੀਤ ਅਨਮੋਲ ਦਾ ਇੱਕ ਰੂਪ ਇਹ ਵੀ, ਦੇਖੋ ਵੀਡਿਓ 

By  Rupinder Kaler December 26th 2018 01:18 PM

ਪੰਜਾਬ ਵਿੱਚ ਸਰਦੀ ਹਰ ਦਿਨ ਕਹਿਰ ਬਣਕੇ ਟੁੱਟ ਰਹੀ ਹੈ ।ਅਜਿਹੇ ਵਿੱਚ ਕੁਝ ਲੋਕ ਅਜਿਹੇ ਵੀ ਹਨ ਜਿਨ੍ਹਾਂ ਦੇ ਸਿਰ ਤੇ ਛੱਤ ਵੀ ਨਹੀਂ ਹੈ ।ਅਜਿਹੇ ਕੁਝ ਲੋਕਾਂ ਦਾ ਖਿਆਲ ਆਉਂਦਾ ਹੈ ਤਾਂ ਇਹ ਖਿਆਲ ਝੰਜੋੜ ਕੇ ਰੱਖ ਦਿੰਦਾ ਹੈ । ਪਰ ਕੁਝ ਲੋਕ ਅਜਿਹੇ ਵੀ ਹਨ ਜਿਹੜੇ ਇਸ ਤਰ੍ਹਾਂ ਦੇ ਲੋਕਾਂ ਦਾ ਖਿਆਲ ਰੱਖ ਰਹੇ ਹਨ । ਇਹਨਾਂ ਲੋਕਾਂ ਵਿੱਚ ਸ਼ਾਮਿਲ ਹਨ ਗਾਇਕ ਅਤੇ ਅਦਾਕਾਰ ਕਰਮਜੀਤ ਅਨਮੋਲ ਜਿਹੜੇ ਕਿ ਏਨੀਂ ਦਿਨੀਂ ਸਮਾਜ ਸੇਵਾ ਵਿੱਚ ਲੱਗੇ ਹੋਏ ਹਨ ।

ਹੋਰ ਵੇਖੋ :ਰਾਜਵੀਰ ਜਵੰਦਾ ਕਰ ਰਹੇ ਭੰਡਾਂ ਨਾਲ ਮਸਤੀ ,ਵੇਖੋ ਵੀਡਿਓ

Karamjit Anmol Karamjit Anmol

ਕਰਮਜੀਤ ਅਨਮੋਲ ਨੇ ਆਪਣੇ ਇੰਸਟਾਗ੍ਰਾਮ ਤੇ ਇੱਕ ਵੀਡਿਓ ਸ਼ੇਅਰ ਕੀਤਾ ਹੈ । ਜਿਸ ਵਿੱਚ ਉਹ ਲੋੜਵੰਦ ਲੋਕਾਂ ਨੂੰ ਗਰਮ ਕੱਪੜੇ ਵੰਡਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡਿਓ ਨੂੰ ਉਹਨਾਂ ਨੇ ਇੱਕ ਕੈਪਸ਼ਨ ਵੀ ਦਿੱਤਾ ਹੈ ਜਿਸ ਵਿੱਚ ਉਹਨਾਂ ਨੇ ਲਿਖਿਆ ਹੈ ਕਿ ਇਹ ਉਹ ਕੰਮ ਹੈ ਜਿਹੜਾ ਕਿ ਉਹਨਾਂ ਦੇ ਦਿਲ ਨੂੰ ਸਕੂਨ ਦਿੰਦਾ ਹੈ । ਕਰਮਜੀਤ ਅਨਮੋਲ ਵੱਲੋਂ ਸ਼ੇਅਰ ਕੀਤੀ ਇਸ ਵੀਡਿਓ ਨੂੰ ਹੁਣ ਤੱਕ ਕਈ ਲੋਕ ਵੇਖ ਚੁੱਕੇ ਹਨ ਤੇ ਕਈ ਲੋਕ ਇਸ ਤੇ ਆਪਣੇ ਕਮੈਂਟ ਦੇ ਰਹੇ ਹਨ । ਕਰਨਜੀਤ ਅਨਮੋਲ ਦੀ ਇਸ ਵੀਡਿਓ ਨੂੰ ਲੋਕ ਲਗਾਤਾਰ ਪਸੰਦ ਕਰ ਰਹੇ ਹਨ ।

ਹੋਰ ਵੇਖੋ :ਹਰਭਜਨ ਮਾਨ ਨੇ ਕੁਝ ਇਸ ਤਰਾਂ ਕੀਤਾ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਯਾਦ , ਦੇਖੋ ਵੀਡੀਓ

https://www.instagram.com/p/Br11vHFBvLL/

ਇੱਥੇ ਤੁਹਾਨੂੰ ਦੱਸ ਦਿੰਦੇ ਹਾਂ ਕਿ ਕਰਮਜੀਤ ਅਨਮੋਲ ਪੰਜਾਬੀ ਇੰਡਸਟਰੀ ਵਿੱਚ ਆਪਣੀ ਦਰਿਆ ਦਿਲੀ ਲਈ ਜਾਣੇ ਜਾਂਦੇ ਹਨ ।ਕਦੇ ਉਹ ਇਸ ਤਰ੍ਹਾਂ ਦੇ ਸਮਾਜ ਭਲਾਈ ਦੇ ਕੰਮ ਕਰਦੇ ਹਨ ਤੇ ਕਦੇ ਉਹ ਨਵੇਂ ਕਲਾਕਾਰਾਂ ਨੂੰ ਇੰਡਸਟਰੀ ਵਿੱਚ ਕੰਮ ਕਰਨ ਦਾ ਮੌਕਾ ਦਿੰਦੇ ਹਨ ।

Related Post