ਸੋਸ਼ਲ ਮੀਡੀਆ ‘ਤੇ ਛਾਈ ਬੱਬੂ ਮਾਨ ਦੀ ਨਵੀਂ ਸ਼ਾਇਰੀ ‘Chai Wala’, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ
Lajwinder kaur
February 1st 2021 08:17 AM --
Updated:
January 31st 2021 07:26 PM
ਪੰਜਾਬੀ ਗਾਇਕ ਬੱਬੂ ਮਾਨ ਜੋ ਕਿ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਨੇ । ਉਹ ਕਿਸਾਨੀ ਗੀਤਾਂ ਅਤੇ ਕਿਸਾਨੀ ਪੋਸਟਾਂ ਦੇ ਨਾਲ ਲੋਕਾਂ ਦਾ ਉਤਸ਼ਾਹ ਵਧਾ ਰਹੇ ਨੇ । ਇਸ ਵਾਰ ਉਹ ‘Chai Wala’ ਟਾਈਟਲ ਹੇਠ ਸ਼ਾਇਰੀ ਲੈ ਕੇ ਆਏ ਨੇ ।

ਇਸ ‘ਚ ਉਨ੍ਹਾਂ ਪੰਜਾਬੀ ਭਾਸ਼ਾ ਦੀ ਖ਼ੂਬਸੂਰਤੀ ਤੇ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ ਹੈ ਤੇ ਨਾਲ ਹੀ ਤਾਨਾਸ਼ਾਹੀ ਸਰਕਾਰ ਨੂੰ ਲਾਹਨਤਾਂ ਵੀ ਪਾਈਆਂ ਨੇ।

ਇਸ ਨੂੰ ਉਨ੍ਹਾਂ ਆਡੀਓ ਟਰੈਕ ‘ਚ ਰਿਲੀਜ਼ ਕੀਤਾ ਹੈ । ਸ਼ਾਇਰੀ ਦੇ ਬੋਲਾਂ ਤੋਂ ਲੈ ਕੇ ਮਿਊਜ਼ਿਕ ਤੱਕ ਸਭ ਬੱਬੂ ਮਾਨ ਨੇ ਖੁਦ ਤਿਆਰ ਕੀਤਾ ਹੈ । ਇਸ ਨੂੰ ਉਨ੍ਹਾਂ ਨੇ ਆਪਣੇ ਆਫੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਹੈ । ਦਰਸ਼ਕਾਂ ਵੱਲੋਂ ਇਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਜਿਸ ਕਰਕੇ ਇਹ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ । ਜੇ ਗੱਲ ਕਰੀਏ ਬੱਬੂ ਮਾਨ ਦੀ ਤਾਂ ਉਹ ਕਿਸਾਨੀ ਅੰਦੋਲਨ ‘ਚ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਨੇ ।
