ਗਾਇਕ ਬੱਬੂ ਮਾਨ ਨੇ ਆਪਣੇ ਅੰਦਾਜ਼ 'ਚ ਦੱਸਿਆ ਪੰਜਾਬੀ ਤੇ ਉਰਦੂ 'ਚ ਫ਼ਰਕ, ਤੁਹਾਨੂੰ ਵੀ ਪਸੰਦ ਆਵੇਗੀ ਇਹ ਪੁਰਾਣੀ ਵੀਡਿਓ 

By  Rupinder Kaler February 22nd 2019 06:21 PM

ਪੰਜਾਬੀ ਮਾਂ ਬੋਲੀ ਦਿਵਸ ਤੇ ਬੀਤੇ ਦਿਨ ਵੱਖ ਵੱਖ ਗਾਇਕਾਂ ਨੇ ਪੰਜਾਬੀ ਭਾਸ਼ਾ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕੀਤਾ ਸੀ ।ਪਰ ਇਸ ਸਭ ਦੇ ਚਲਦੇ ਪੰਜਾਬੀ ਮਾਂ ਬੋਲੀ ਦਿਵਸ ਤੇ ਕੁਝ ਗਾਇਕਾਂ ਦੀਆਂ ਪੁਰਾਣੀਆਂ ਵੀਡਿਓ ਵਾਇਰਲ ਹੋਈਆਂ ਸਨ । ਜਿਨ੍ਹਾਂ ਵਿੱਚ ਉਹ ਮਾਂ ਬੋਲੀ ਪੰਜਾਬੀ ਨੂੰ ਆਪਣੇ ਗੀਤਾਂ ਰਾਹੀਂ ਪ੍ਰਫੁੱਲਿਤ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸੇ ਤਰ੍ਹਾਂ ਦੀ ਇੱਕ ਵੀਡਿਓ ਬੱਬੂ ਮਾਨ ਦੀ ਵੀ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹਨਾਂ ਨੇ ਪੰਜਾਬੀ ਭਾਸ਼ਾ ਦਾ ਮਹੱਤਵ ਦੱਸਿਆ ਹੈ ।

babbu maan babbu maan

ਉਹ ਇਸ ਵੀਡਿਓ ਵਿੱਚ ਕਹਿ ਰਹੇ ਹਨ ਕਿ ਪੰਜਾਬੀ ਅੱਖੜ ਭਾਸ਼ਾ ਹੈ ਜਿਸ ਦੀ ਮਹਾਨਤਾ ਦਾ ਅੰਦਾਜ਼ਾ ਇਸੇ ਗੱਲ ਤੋਂ ਲਗਾਇਆ ਜਾ ਸਕਦਾ ਹੈ । ਉਹ ਇਸ ਵੀਡਿਓ ਵਿੱਚ ਕਹਿ ਰਹੇ ਹਨ ਕਿ ਉਹਨਾਂ ਨੇ ਉਰਦੂ ਵੀ ਪੜੀ ਹੈ ਪਰ ਉਹਨਾਂ ਨੂੰ ਸਭ ਤੋਂ ਵਧੀਆ ਭਾਸ਼ਾ ਪੰਜਾਬੀ ਲੱਗਦੀ ਹੈ । ਇਸ ਵੀਡਿਓ ਨੂੰ ਲੋਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ਤੇ ਇਸ ਵੀਡਿਓ ਨੂੰ ਲਗਾਤਾਰ ਸ਼ੇਅਰ ਤੇ ਕਮੈਂਟ ਕਰ ਰਹੇ ਹਨ ।

https://www.instagram.com/p/BuJcNtUhtDX/

ਪੰਜਾਬੀ ਮਾਂ ਬੋਲੀ ਦਿਵਸ ਦੀ ਗੱਲ ਕੀਤੀ ਜਾਵੇ ਤਾਂ  17 ਨਵੰਬਰ 1999 ਨੂੰ ਯੂਨੈਸਕੋ ਨੇ ਸੰਸਾਰ ਪੱਧਰ ‘ਤੇ 21 ਫਰਵਰੀ ਨੂੰ ਆਪਣੀ-ਆਪਣੀ ਮਾਂ-ਬੋਲੀ ਪ੍ਰਤੀ ਮਾਣ-ਸਨਮਾਣ ਅਤੇ ਸਤਿਕਾਰ ਵਜੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਉਣ ਦਾ ਪ੍ਰਸਤਾਵ ਪਾਸ ਕੀਤਾ। ਪੰਜਾਬੀ ਮਾਂ ਬੋਲੀ ਨੂੰ 1967 ਵਿੱਚ ਸੰਵਿਧਾਨ ਅਨੁਸਾਰ ਰਾਜ ਭਾਸ਼ਾ ਦਾ ਦਰਜਾ ਮਿਲਿਆ ਪਰ ਅਸੀ ਅੱਜ ਤੱਕ ਮਾਂ ਬੋਲੀ ਪੰਜਾਬੀ ਨੂੰ ਉਹ ਬਣਦਾ ਸਤਿਕਾਰ ਨਹੀਂ ਦੇ ਸਕੇ ਜੋ ਦੇਣਾ ਚਾਹੀਦਾ ਹੈ। ਯੂਨੈਸਕੋ ਦੀ ਰਿਪੋਰਟ ਅਨੁਸਾਰ ਮਾਂ ਬੋਲੀ ਪੰਜਾਬੀ ਉਨ੍ਹਾਂ ਭਾਸ਼ਾਵਾਂ ਵਿੱਚ ਸ਼ਾਮਿਲ ਹੈ ਜਿੰਨ੍ਹਾਂ ਦੇ ਅਲੋਪ ਹੋਣ ਦਾ ਡਰ ਬਣਿਆ ਹੋਇਆ ਹੈ।

Related Post