‘Dilpreet Dhillon Is Back’ ਨਾਲ ਦਿਲਪ੍ਰੀਤ ਢਿੱਲੋਂ ਨੇ ਆਪਣੀ ਨਿੱਜੀ ਜ਼ਿੰਦਗੀ ਨੂੰ ਬਿਆਨ ਕਰਦਾ ਸ਼ੇਅਰ ਕੀਤਾ ਵੀਡੀਓ
Lajwinder kaur
July 9th 2020 07:08 PM
ਦਿਲਪ੍ਰੀਤ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਇੱਕ ਵੀਡੀਓ ਕਲਿੱਪ ਸ਼ੇਅਰ ਕੀਤਾ ਹੈ ਤੇ ਨਾਲ ਹੀ ਕੈਪਸ਼ਨ ‘ਚ ਲਿਖਿਆ ਹੈ, ‘ਟਾਈਮ ਬਹੁਤ ਕੁਝ ਸਿਖਾਉਂਦਾ ਬੰਦੇ ਨੂੰ, ਮੈਂ ਸਭ ਦਾ ਦਿਲੋਂ ਧੰਨਵਾਦ ਕਰਦਾ ਜਿੰਨ੍ਹਾਂ ਨੇ ਸਹਾਰਾ ਬਣੇ ਇਸ ਟਾਈਮ ‘ਚੋਂ ਮੈਨੂੰ ਕੱਢਿਆ’
ਉਨ੍ਹਾਂ ਨੇ ਦਿਲਪ੍ਰੀਤ ਢਿੱਲੋਂ ਬੈਕ ਟਾਈਟਲ ਦੇ ਨਾਲ ਉਹ ਨਵਾਂ ਗੀਤ ਲੈ ਕੇ ਆਏ । ਜਿਸ ਦੀ ਛੋਟੀ ਜਿਹੀ ਝਲਕ ਸ਼ੇਅਰ ਕੀਤੀ ਹੈ । ਵੀਡੀਓ ‘ਚ ਉਨ੍ਹਾਂ ਨੇ ਆਪਣੀ ਨਿੱਜੀ ਜ਼ਿੰਦਗੀ ਦੇ ਮਸਲੇ ਨੂੰ ਵੀ ਪੇਸ਼ ਕੀਤਾ ਗਿਆ ਹੈ । ਵੀਡੀਓ ਦਿਲਪ੍ਰੀਤ ਢਿੱਲੋਂ ਤੇ ਗੁਰਲੇਜ਼ ਅਖਤਰ ਦੀ ਆਵਾਜ਼ ਸੁਣਨ ਨੂੰ ਮਿਲ ਰਹੀ ਹੈ । ਗੀਤ ਦੇ ਬੋਲ ਨਰਿੰਦਰ ਬਾਠ ਨੇ ਲਿਖੇ ਨੇ ਤੇ ਮਿਊਜ਼ਿਕ ਦੇਸੀ ਕਰਿਊ ਦਾ ਹੈ । Agam Mann & Azeem Mann ਨੇ ਇਸ ਗੀਤ ਦਾ ਵੀਡੀਓ ਤਿਆਰ ਕੀਤਾ ਹੈ । ਸਪੀਡ ਰਿਕਾਰਡਜ਼ ਦੇ ਯੂਟਿਊਬ ਚੈਨਲ ਉੱਤੇ ਇਸ ਵੀਡੀਓ ਟੀਜ਼ਰ ਨੂੰ ਰਿਲੀਜ਼ ਕੀਤਾ ਗਿਆ ਹੈ ।
ਜੇ ਗੱਲ ਕਰੀਏ ਦਿਲਪ੍ਰੀਤ ਢਿੱਲੋਂ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ ।
ਹੋਰ ਵੇਖੋ: