ਰੋਮਾਂਟਿਕ ਬੀਟ ਨਾਲ ਗੁਰੀ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ‘ਤੇਰੇ ਕਰਕੇ’ ਗੀਤ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

By  Lajwinder kaur May 27th 2020 04:21 PM

ਪੰਜਾਬੀ ਗਾਇਕ ਗੁਰੀ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਜੀ ਹਾਂ ਉਹ ਲਾਕਡਾਊਨ ਦੇ ਦੌਰਾਨ ਆਪਣਾ ਨਵਾਂ ਰੋਮਾਂਟਿਕ ਬੀਟ ਸੌਂਗ ‘ਤੇਰੇ ਕਰਕੇ’ ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋਏ ਨੇ । ਇਸ ਗੀਤ ਨੂੰ ਗੁਰੀ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ਤੇ ਇਸ ਗੀਤ ਨੂੰ ਉਹ ਕੁੜੀ ਦੇ ਪੱਖ ਤੋਂ ਗਾਉਂਦੇ ਹੋਏ ਨਜ਼ਰ ਆ ਰਹੇ ਨੇ ਹੈ ।

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਖੁਦ ਗੁਰੀ ਨੇ ਹੀ ਲਿਖੇ ਨੇ ਤੇ ਇਸ ਗੀਤ ਨੂੰ ਸੰਗੀਤ ਮਿਕਸ ਸਿੰਘ ਨੇ ਦਿੱਤਾ ਹੈ । ‘ਤੇਰੇ ਕਰਕੇ’ ( Tere Karke) ਗਾਣੇ ਦਾ ਵੀਡੀਓ ਸੱਤੀ ਢਿੱਲੋਂ ਵੱਲੋਂ ਤਿਆਰ ਕੀਤਾ ਗਿਆ ਹੈ । ਗਾਣੇ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਗੁਰੀ ਤੇ ਪੰਜਾਬੀ ਮਾਡਲ ਸਵਾਲੀਨਾ (Swalina) । ਗੀਤ ‘ਚ ਦੋਵਾਂ ਦੀ ਖੱਟੀ ਮਿੱਠੀ ਨੋਕ ਝੋਕ ਵੀ ਦੇਖਣ ਨੂੰ ਮਿਲ ਰਹੀ ਹੈ । ਇਸ ਗਾਣੇ ਨੂੰ ਗੀਤ ਐੱਮ.ਪੀ ਥ੍ਰੀ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕ ਗੀਤ ਨੂੰ ਖੂਬ ਪਸੰਦ ਕਰ ਰਹੇ ਨੇ ਜਿਸਦੇ ਚੱਲਦੇ ਗੀਤ ਟਰੈਂਡਿੰਗ ‘ਚ ਚੱਲ ਰਿਹਾ ਹੈ ।

ਗੁਰੀ ਇਸ ਤੋਂ ਪਹਿਲਾਂ ਵੀ ਨਿਰਾ ਇਸ਼ਕ, ਸੋਨੇ ਦੀਆਂ ਵਾਲੀਆਂ, ਜਿੰਮੀ ਚੂ, ਜੱਟੀ ਵਰਗੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮ ‘ਸਿਕੰਦਰ 2’ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਆਪਣਾ ਡੈਬਿਊ ਕਰ ਚੁੱਕੇ ਨੇ । ਇਹ ਫ਼ਿਲਮ ਪਿਛਲੇ ਸਾਲ ਆਈ ਸੀ ਤੇ ਦਰਸ਼ਕਾਂ ਵੱਲੋਂ ਗੁਰੀ ਦੀ ਅਦਾਕਾਰੀ ਨੂੰ ਕਾਫੀ ਪਸੰਦ ਵੀ ਕੀਤਾ ਗਿਆ ।

 

Related Post