ਪੰਜਾਬੀ ਗਾਇਕ ਹਾਰਡੀ ਸੰਧੂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

By  Rupinder Kaler September 23rd 2020 08:04 AM

ਗਾਇਕ ਹਾਰਡੀ ਸੰਧੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ । ਹਾਰਡੀ ਸੰਧੂ ਨੇ ਮੱਥਾ ਟੇਕਣ ਤੋਂ ਬਾਅਦ ਇਲਾਹੀ ਬਾਣੀ ਦਾ ਆਨੰਦ ਵੀ ਮਾਣਿਆ । ਇਸ ਮੌਕੇ ਉਨ੍ਹਾਂ ਵਲੋਂ ਸੱਚਖੰਡ  ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ । ਆਪਣੇ ਇਸ ਦੌਰੇ ਦੌਰਾਨ ਹਾਰਡੀ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ ।

harrdy sandhu

ਦਰਬਾਰ ਸਾਹਿਬ ਪਹੁੰਚਣ ਦੀਆਂ ਤਸਵੀਰਾਂ ਉਹਨਾਂ ਨੇ ਆਪਣੇ ਇੰਸਟਾਗ੍ਰਾਮ ਤੇ ਵੀ ਸਾਂਝੀਆਂ ਕੀਤੀਆਂ ਹਨ । ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਇਹਨਾਂ ਤਸਵੀਰਾਂ ਨੂੰ ਲਾਈਕ ਤੇ ਸ਼ੇਅਰ ਕੀਤਾ ਜਾ ਰਿਹਾ ਹੈ । ਕੁਝ ਲੋਕ ਇਹਨਾਂ ਤੇ ਕਮੈਂਟ ਕਰਕੇ ਪ੍ਰਤੀਕਰਮ ਵੀ ਦੇ ਰਹੇ ਹਨ ।

ਹੁਣ ਇਸ ਅਦਾਕਾਰਾ ਦੀ ਕੋਰੋਨਾ ਨਾਲ ਹੋਈ ਮੌਤ, ਫ਼ਿਲਮ ਜਗਤ ’ਚ ਸੋਗ ਦੀ ਲਹਿਰ

ਕਿਸਾਨਾਂ ਦੇ ਦਰਦ ਨੂੰ ਸਿੱਪੀ ਗਿੱਲ ਨੇ ‘ਆਸ਼ਿਕ ਮਿੱਟੀ ਦੇ’ ਗੀਤ ‘ਚ ਕੀਤਾ ਬਿਆਨ, ਵੀਡੀਓ ਹਰ ਕਿਸੇ ਨੂੰ ਕਰ ਰਿਹਾ ਭਾਵੁਕ

ਹਾਰਡੀ ਸੰਧੂ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹ ਛੇਤੀ ਹੀ ਨਵਾਂ ਗਾਣਾ ਲੈ ਕੇ ਆ ਰਹੇ ਹਨ, ਜਿਸ ਵਿੱਚ ਉਹਨਾਂ ਦੇ ਨਾਲ ਸਰਗੁਣ ਮਹਿਤਾ ਵੀ ਨਜ਼ਰ ਆਉਣਗੇ । ਇਸ ਗਾਣੇ ਦੇ ਬੋਲ ਜਾਨੀ ਨੇ ਲਿਖੇ ਹਨ ।

ਇਸ ਤੋਂ ਇਲਾਵਾ ਹਾਰਡੀ ਸੰਧੂ ਰਣਵੀਰ ਸਿੰਘ ਦੀ ਫ਼ਿਲਮ 83 ਵਿੱਚ ਨਜ਼ਰ ਆਉਣਗੇ । ਇਸ ਫ਼ਿਲਮ ਦੀ ਕਹਾਣੀ 1983 ਦੇ ਕ੍ਰਿਕੇਟ ਵਰਲਡ ਕੱਪ ਤੇ ਅਧਾਰਿਤ ਹੈ । ਇਸ ਫ਼ਿਲਮ ਵਿੱਚ ਮੁੱਖ ਭੂਮਿਕਾ ਵਿੱਚ ਰਣਵੀਰ ਸਿੰਘ ਨਜ਼ਰ ਆਉਣਗੇ ।

 

View this post on Instagram

 

ਵਾਹਿਗੁਰੂ ?? #Peace

A post shared by Harrdy Sandhu (@harrdysandhu) on Sep 22, 2020 at 5:24am PDT

Related Post