ਪੰਜਾਬੀ ਗਾਇਕ ਜੱਸੀ ਗਿੱਲ ਜੋ ਕਿ ਏਨੀਂ ਦਿਨੀਂ ਕੈਨੇਡਾ ਤੋਂ ਇੰਡੀਆ ਆਏ ਹੋਏ ਨੇ। ਉਹ ਆਪਣੇ ਮਿਊਜ਼ਿਕ ਪ੍ਰੋਜੈਕਟਸ ਦੇ ਨਾਲ ਆਪਣੇ ਪਰਿਵਾਰ ਦੇ ਨਾਲ ਵੀ ਕੁਆਲਟੀ ਟਾਈਮ ਬਿਤਾ ਰਹੇ ਨੇ। ਉਹ ਆਪਣੇ ਨਵੇਂ ਗੀਤ ‘Oye Hoye Hoye’ ਕਰਕੇ ਖੂਬ ਸੁਰਖੀਆਂ ਬਟੋਰ ਰਹੇ ਨੇ।
image source- instagram
ਹੋਰ ਪੜ੍ਹੋ : ਸਿੱਖ ਭਾਈਚਾਰੇ ਨੇ ਨਿਊਜ਼ੀਲੈਂਡ 'ਚ ਵਧਾਇਆ ਮਾਣ, ਖੋਲ੍ਹਿਆ ਗਿਆ ‘ਸਿੱਖ ਸਪੋਰਟਸ ਕੰਪਲੈਕਸ’
image source- instagram
ਜੱਸੀ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪਰਿਵਾਰ ਦੇ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਖੁਸ਼ਕਿਸਮਤ’ ਤੇ ਨਾਲ ਹੀ ਉਨ੍ਹਾਂ ਪਰਮਾਤਮਾ ਦਾ ਧੰਨਵਾਦ ਕਰਦੇ ਹੋਏ ਹੱਥ ਜੋੜੇ ਵਾਲਾ ਇਮੋਜ਼ੀ ਪੋਸਟ ਕੀਤਾ ਹੈ। ਇਸ ਤਸਵੀਰ ‘ਚ ਉਹ ਆਪਣੀ ਪਤਨੀ ਤੇ ਬੇਟੀ ਦੇ ਨਾਲ ਦਿਖਾਈ ਦੇ ਰਹੇ ਨੇ। ਦਰਸ਼ਕਾਂ ਨੂੰ ਜੱਸੀ ਗਿੱਲ ਦੀ ਇਹ ਪੋਸਟ ਕਾਫੀ ਪਸੰਦ ਆ ਰਹੀ ਹੈ। ਜਿਸ ਕਰਕੇ ਤਿੰਨ ਲੱਖ ਤੋਂ ਵੱਧ ਲਾਈਕਸ ਇਸ ਪੋਸਟ ਉੱਤੇ ਆ ਚੁੱਕੇ ਨੇ।
image source- instagram
ਜੇ ਗੱਲ ਕਰੀਏ ਜੱਸੀ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ । ਆਪਣੀ ਅਦਾਕਾਰੀ ਕਰਕੇ ਉਹ ਹਿੰਦੀ ਫ਼ਿਲਮਾਂ ‘ਚ ਵਾਹ ਵਾਹੀ ਖੱਟ ਚੁੱਕੇ ਨੇ। ਬਹੁਤ ਜਲਦ ਉਹ ਪੰਜਾਬੀ ਫ਼ਿਲਮ ‘ਡੈਡੀ ਕੂਲ ਮੁੰਡੇ ਫੂਲ 2’ ਦੇ ਨਾਲ ਵੱਡੇ ਪਰਦੇ ਉੱਤੇ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।
View this post on Instagram
A post shared by Jassie Gill (@jassie.gill)