ਜੈਜ਼ੀ ਬੀ ਆਪਣੇ ਨਵੇਂ ਗੀਤ ‘ਲੋਹਾ’ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਰਿਲੀਜ਼ ਤੋਂ ਬਾਅਦ ਗੀਤ ਛਾਇਆ ਟਰੈਂਡਿਗ ‘ਚ, ਦੇਖੋ ਵੀਡੀਓ

By  Lajwinder kaur August 2nd 2020 11:59 AM

ਪੰਜਾਬੀ ਮਿਊਜ਼ਿਕ ਜਗਤ ਦੇ ਦਿੱਗਜ ਗਾਇਕ ਜੈਜ਼ੀ ਬੀ ਜੋ ਕਿ ਆਪਣੇ ਨਵੇਂ ਗੀਤ ‘ਲੋਹਾ’ ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਚੁੱਕੇ ਨੇ । ਜੋਸ਼ ਨਾਲ ਭਰੇ ਇਸ ਗੀਤ ਨੂੰ ਉਨ੍ਹਾਂ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ।

 

ਹੋਰ ਵੇਖੋ : ਬੱਬਲ ਰਾਏ ਲੈ ਕੇ ਆ ਰਹੇ ਨੇ ਆਪਣਾ ਨਵਾਂ ਸਿੰਗਲ ਟਰੈਕ ‘Ae Kaash’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

ਇਸ ਗੀਤ ਦੇ ਬੋਲ ਅੰਮ੍ਰਿਤ ਬੋਵਾ (Amrit Bova) ਨੇ ਲਿਖੇ ਨੇ ਤੇ ਮਿਊਜ਼ਿਕ Aman Hayer ਦਾ ਸੁਣਨ ਨੂੰ ਮਿਲ ਰਿਹਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ ਟਰੂ ਰੂਟਜ਼ ਵੱਲੋਂ ਤਿਆਰ ਕੀਤਾ ਗਿਆ ਹੈ । ਇਸ ਗੀਤ ਨੂੰ ਜੈਜ਼ੀ ਬੀ ਰਿਕਾਰਡਜ਼ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ । ਜਿਸ ਕਰਕੇ ਗੀਤ ਟਰੈਂਡਿੰਗ ‘ਚ ਚੱਲ ਰਿਹਾ ਹੈ ।

ਜੇ ਗੱਲ ਕਰੀਏ ਪੰਜਾਬੀ ਗਾਇਕ ਜੈਜ਼ੀ ਬੀ ਜੋ ਕਿ ਕਾਫੀ ਲੰਬੇ ਸਮੇਂ ਤੋਂ ਆਪਣੇ ਗੀਤਾਂ ਦੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਸੇਵਾ ਕਰ ਰਹੇ ਨੇ । ਇਸ ਤੋਂ ਇਲਾਵਾ ਉਹ ਕਈ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੇ ਨੇ ।

Related Post