ਕੌਰ ਬੀ ਆਪਣੇ ਨਵੇਂ ਗਾਣੇ ‘ਲਾਹੌਰ ਦਾ ਪਰਾਂਦਾ’ ਦੇ ਨਾਲ ਜਿੱਤ ਰਹੀ ਹੈ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ

By  Lajwinder kaur December 11th 2019 12:53 PM

ਪੰਜਾਬੀ ਗਾਇਕਾ ਕੌਰ ਬੀ ਆਪਣੇ ਨਵੇਂ ਸਿੰਗਲ ਟਰੈਕ ‘ਲਾਹੌਰ ਦਾ ਪਰਾਂਦਾ’ ਦੇ ਨਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਚੁੱਕੇ ਹਨ। ਜੀ ਹਾਂ ਉਹ ਨਵੇਂ ਬੀਟ ਸੌਂਗ ਨਾਲ ਦਰਸ਼ਕਾਂ ਨੂੰ ਨੱਚਣ ਟੱਪਣ ਲਈ ਮਜ਼ਬੂਰ ਕਰ ਰਹੇ ਨੇ। ‘ਲਾਹੌਰ ਦਾ ਪਰਾਂਦਾ’ ਗਾਣੇ ਨੂੰ ਕੌਰ ਬੀ ਨੇ ਮੁਟਿਆਰ ਦੇ ਪੱਖ ਤੋਂ ਹੀ ਗਾਇਆ ਹੈ, ਜਿਸ ‘ਚ ਉਨ੍ਹਾਂ ਨੇ ਮੁਟਿਆਰ ਦੇ ਪਹਿਰਾਵੇ ਤੇ ਸੁੰਦਰਤਾ ਦੀ ਤਾਰੀਫ਼ ਕੀਤੀ ਹੈ। ਇਸ ਗਾਣੇ ਦਾ ਸਰੂਰ ਨੌਜਵਾਨਾਂ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ। ਇਸ ਗਾਣੇ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ।

‘ਲਾਹੌਰ ਦਾ ਪਰਾਂਦਾ’ ਗਾਣੇ ਦੇ ਬੋਲ ਨਾਮੀ ਗੀਤਕਾਰ ਕਪਤਾਨ ਨੇ ਲਿਖੇ ਨੇ। ਜੇ ਗੱਲ ਕਰੀਏ ਮਿਊਜ਼ਿਕ ਦੀ ਤਾਂ ਦੇਸੀ ਕਰਿਊ ਵਾਲਿਆਂ ਨੇ ਆਪਣੇ ਸੰਗੀਤ ਨਾਲ ਗਾਣੇ ਨੂੰ ਚਾਰ ਚੰਨ ਲਗਾ ਦਿੱਤੇ ਨੇ। ਰੌਬੀ ਸਿੰਘ ਵੱਲੋਂ ਗਾਣੇ ਦਾ ਸ਼ਾਨਦਾਰ ਵੀਡੀਓ ਨੂੰ ਤਿਆਰ ਕੀਤਾ ਗਿਆ ਹੈ। ਗਾਣੇ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।

ਹੋਰ ਵੇਖੋ:ਕਮਲ ਖ਼ਾਨ ਦੀ ਆਵਾਜ਼ ‘ਚ ਰਿਲੀਜ਼ ਹੋਇਆ ਅਮਾਨਤ ਫ਼ਿਲਮ ਦਾ ‘ਕਾਵਾਂ’ ਸੌਂਗ, ਕਰ ਰਿਹਾ ਹੈ ਦਰਸ਼ਕਾਂ ਨੂੰ ਭਾਵੁਕ, ਦੇਖੋ ਵੀਡੀਓ

ਪੰਜਾਬੀ ਗਾਇਕਾ ਕੌਰ ਬੀ ਇਸ ਤੋਂ ਪਹਿਲਾਂ ਵੀ ਜੱਟੀ, ਕਾਫ਼ਿਰ, ਬਜਟ, ਸੰਧੂਰੀ ਰੰਗ, ਖੁਦਗਰਜ਼ ਮੁਹੱਬਤ, ਪਰਾਂਦਾ, ਅਗੇਂਜ਼ਡ ਜੱਟੀ, ਫੀਲਿੰਗ, ਮਹਾਰਾਣੀ, ਫੁਲਕਾਰੀ ਸਣੇ ਕਈ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਖ਼ੂਬ ਮਨੋਰੰਜਨ ਕਰ ਚੁੱਕੇ ਹਨ।

Related Post