ਕੌਰ-ਬੀ ਨੇ ਉਹਨਾਂ ਦੀਆਂ ਫੇਕ ਨਿਊਜ਼ ਲਗਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ, ਇਸ ਤਰ੍ਹਾਂ ਦੀਆਂ ਸਾਹਮਣੇ ਆਈਆਂ ਸਨ ਖ਼ਬਰਾਂ
Rupinder Kaler
April 11th 2020 12:23 PM
ਲਾਕਡਾਊਨ ਕਰਕੇ ਹਰ ਕੋਈ ਆਪਣੇ ਘਰ ਵਿੱਚ ਰਹਿਣ ਲਈ ਮਜ਼ਬੂਰ ਹੈ । ਇੱਥੋਂ ਤੱਕ ਕਿ ਮਿਊਜ਼ਿਕ ਤੇ ਫ਼ਿਲਮ ਇੰਡਸਟਰੀ ਦੇ ਸਿਤਾਰੇ ਵੀ ਘਰਾਂ ਵਿੱਚ ਕੈਦ ਹੋ ਕੇ ਰਹਿ ਗਏ ਹਨ, ਪਰ ਇਸ ਸਭ ਦੇ ਚਲਦੇ ਗਾਇਕਾ ਕੌਰ-ਬੀ ਨੇ ਆਪਣੇ ਇੰਸਟਾਗ੍ਰਾਮ ’ਤੇ ਇੱਕ ਪੋਸਟ ਪਾਈ ਹੈ । ਇਸ ਪੋਸਟ ਵਿੱਚ ਕੌਰ-ਬੀ ਨੇ ਉਹਨਾਂ ਖ਼ਬਰਾਂ ਦਾ ਖੰਡਨ ਕੀਤਾ ਹੈ ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਕੌਰ-ਬੀ ਨੂੰ ਉਹਨਾਂ ਦੇ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਹੈ ।