ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਡੂੰਘਾ ਸਦਮਾ, ਪਤਨੀ ਦਾ ਹੋਇਆ ਦਿਹਾਂਤ

By  Lajwinder kaur November 16th 2022 11:32 AM -- Updated: November 16th 2022 11:42 AM

Nachhatar Gill's wife death news: ਪੰਜਾਬੀ ਮਿਊਜ਼ਿਕ ਜਗਤ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟਸ ਮੁਤਾਬਿਕ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨਛੱਤਰ ਗਿੱਲ ਦੀ ਪਤਨੀ ਦਲਵਿੰਦਰ ਕੌਰ ਅਕਾਲ ਚਲਾਣਾ ਕਰ ਗਏ ਹਨ। ਪਰ ਅਜੇ ਤੱਕ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਪਾਇਆ ਹੈ।

inside image of nachhatar gill wife image source: instagram

ਹੋਰ ਪੜ੍ਹੋ : ਜਾਣੋ ਖੁਦਕੁਸ਼ੀ ਕਰਨ ਵਾਲੀ ਅਦਾਕਾਰਾ ਵੈਸ਼ਾਲੀ ਠੱਕਰ ਬਾਰੇ, ਹੁਣ ਮਰਹੂਮ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਨਾਲ ਹੋ ਰਹੀ ਹੈ ਤਸਵੀਰ ਵਾਇਰਲ

inside image of dalwinder kaur image source: instagram

ਦੱਸਿਆ ਜਾ ਰਿਹਾ ਹੈ ਕਿ ਦਾ ਨਛੱਤਰ ਗਿੱਲ ਦੀ ਪਤਨੀ ਦਲਵਿੰਦਰ ਕੌਰ ਅੰਤਿਮ ਸੰਸਕਾਰ ਦੁਪਹਿਰ 1 ਵਜੇ ਬੰਗਾ ਰੋਡ ਸ਼ਮਸ਼ਾਨਘਾਟ ਫਗਵਾੜਾ ਵਿਖੇ ਕੀਤਾ ਜਾਵੇਗਾ। ਪਰਮਾਤਮਾ ਨਛੱਤਰ ਗਿੱਲ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਹ ਭਾਣਾ ਮੰਨਣ ਦਾ ਬੱਲ ਬਖਸ਼ਣ।

Watch: Nachhatar Gill's Latest Song 'Kamli Nu' Is Out image source: instagram

ਨਛੱਤਰ ਗਿੱਲ ਲੰਬੇ ਸਮੇਂ ਤੋਂ ਪੰਜਾਬੀ ਮਿਊਜ਼ਿਕ ਜਗਤ ਦੇ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਜਗਤ ਨੂੰ ਦਿੱਤੇ ਹਨ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ਵਿੱਚ ਵੀ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੇ ਹਨ। ਗਾਇਕ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ ਵਿੱਚ ਕੰਮ ਕਰ ਚੁੱਕੇ ਹਨ।

Related Post