ਪੰਜਾਬੀ ਗਾਇਕ ਰਣਜੀਤ ਬਾਵਾ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਏ ਭੋਗ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

By  Lajwinder kaur March 19th 2021 01:49 PM -- Updated: March 19th 2021 01:57 PM

ਆਪਣੀ ਮਿੱਠੀ ਗਾਇਕੀ ਦੇ ਨਾਲ ਹਰ ਇੱਕ ਦਾ ਦਿਲ ਜਿੱਤਣ ਵਾਲੇ ਗਾਇਕ ਰਣਜੀਤ ਬਾਵਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਅੱਜ ਪੰਜਾਬੀ ਗਾਇਕ ਰਣਜੀਤ ਬਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

ਹੋਰ ਪੜ੍ਹੋ : ਮਾਂ ਨੂੰ ਯਾਦ ਕਰਕੇ ਭਾਵੁਕ ਹੋਏ ਗਾਇਕ ਗੁਰਵਿੰਦਰ ਬਰਾੜ, ਕਿਹਾ-‘ਕਿੱਡੇ ਕਿੱਡੇ ਦੁੱਖ ਵੀ ਜਰ ਲਏ ਤੇਰੇ ਹੁੰਦਿਆਂ ਮਾਏ,ਤੇਰੇ ਬਿਨ ਘਰ ਖਾਲੀ ਹੋ ਗਿਆ ਹੁਣ ਤਾਂ ਖਾਣ ਨੂੰ ਆਏ’

ਤਸਵੀਰਾਂ ‘ਚ ਦੇਖ ਸਕਦੇ ਹੋ ਗਾਇਕ ਰਣਜੀਤ ਬਾਵਾ ਨੇ ਗੁਰੂ ਸਾਹਿਬ ਜੀ ਦੇ ਚਰਨਾਂ ‘ਚ ਮੱਥਾ ਟੇਕਿਆ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਨੇ ਪਰਮਾਤਮਾ ਅੱਗੇ ਸਰਬੱਤ ਦੇ ਭਲਾ ਦੇ ਲਈ ਅਰਦਾਸ ਕੀਤੀ । ਉਨ੍ਹਾਂ ਵੱਲੋਂ ਪਰਿਵਾਰ ਦੀ ਸੁੱਖ ਸ਼ਾਂਤੀ - ਚੜਦੀ ਕਲਾ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ।

ਜੇ ਗੱਲ ਕਰੀਏ ਰਣਜੀਤ ਬਾਵਾ ਦੇ ਵਰਕ ਫਰੰਟ ਦੀ ਤਾਂ ਉਹ ਪਿਛਲੇ ਦਿਨੀਂ ਕਿਸਾਨੀ ਅੰਦੋਲਨ ਨੂੰ ਲੈ ਕੇ ਕੰਗਨਾ ਨੂੰ ਜਵਾਬ ਦੇਣ ਤੋਂ ਬਾਅਦ ਖ਼ੂਬ ਚਰਚਾ ਵਿੱਚ ਛਾਏ ਰਹੇ ਸੀ। ਉਹ ਕਿਸਾਨੀ ਅੰਦੋਲਨ ਨੂੰ ਆਪਣੇ ਕਿਸਾਨੀ ਗੀਤਾਂ ਦੇ ਨਾਲ ਵੀ ਸਮਰਥਨ ਦਿੰਦੇ ਰਹੇ ਨੇ। ਜੇ ਗੱਲ ਕਰੀਏ ਉਨ੍ਹਾਂ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ‘ਡੈਡੀ ਕੂਲ ਮੁੰਡੇ ਫੂਲ-2’ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।

Related Post