ਸਿੰਗਾ ਦਾ ਨਵਾਂ ਗੀਤ ‘AADAT’ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

By  Lajwinder kaur September 2nd 2020 12:22 PM

ਪੰਜਾਬੀ ਗਾਇਕ ਸਿੰਗਾ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ । ਆਦਤ (AADAT) ਟਾਈਟਲ ਹੇਠ ਰਿਲੀਜ਼ ਹੋਏ ਇਸ ਗੀਤ ਨੂੰ ਸਿੰਗਾ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਇਹ ਗੀਤ ਸੈਡ ਰੋਮਾਂਟਿਕ ਜ਼ੌਨਰ ਦਾ ਹੈ ।

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਖੁਦ ਸਿੰਗਾ ਨੇ ਹੀ ਲਿਖੇ ਨੇ ਤੇ ਮਿਊਜ਼ਿਕ G Skillz ਨੇ ਦਿੱਤਾ ਹੈ । ਇਸ ਗੀਤ ਦਾ ਵੀਡੀਓ ਗਗਨ ਰੰਧਾਵਾ ਨੇ ਤਿਆਰ ਕੀਤਾ ਹੈ । ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਸਿੰਗਾ ਤੇ ਫੀਮੇਲ ਮਾਡਲ ਸੋਨਾਲੀ ਗੁਪਤਾ । ਗੀਤ ਨੂੰ ਸਿੰਗਾ ਦੇ ਆਫ਼ੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।

ਜੇ ਗੱਲ ਕਰੀਏ ਸਿੰਗਾ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ ‘ਚ ‘ਜੋਰਾ-ਦੂਜਾ ਅਧਿਆਇ 2’ ਦੇ ਨਾਲ ਕਦਮ ਰੱਖ ਚੁੱਕੇ ਨੇ ।

Related Post