ਗਾਇਕ ਸੁੱਖ ਖਰੌੜ ਦਾ ਹੋਇਆ ਵਿਆਹ, ਫੈਨਜ਼ ਤੇ ਪੰਜਾਬੀ ਕਲਾਕਾਰ ਦੇ ਰਹੇ ਨੇ ਵਧਾਈਆਂ

By  Lajwinder kaur March 1st 2021 01:11 PM -- Updated: March 1st 2021 01:20 PM

ਪੰਜਾਬੀ ਗੀਤਕਾਰ ਤੇ ਗਾਇਕ ਸੁੱਖ ਖਰੌੜ ਜਿਨ੍ਹਾਂ ਦਾ ਵਿਆਹ ਹੋ ਗਿਆ ਹੈ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਵਿਆਹ ਦੀ ਖੁਸ਼ਖਬਰੀ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਹੈ।

inside image of singer sukh kharoud married Image Source – instagram

ਹੋਰ ਪੜ੍ਹੋ : ਗਾਇਕ ਸਾਰਥੀ ਕੇ ਨੇ ਸੱਚਖੰਡ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਸ਼ੇਅਰ ਕੀਤੀ ਖ਼ਾਸ ਤਸਵੀਰ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

punjabi singer wishes sukh kharoud on his wedding Image Source – instagram

ਉਨ੍ਹਾਂ ਨੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- #sukhwinsneet..ਲੱਭ ਗਈ ਹਾਣ ਦੀ ਮੇਰੀ...ਚੱਲੋ ਜੀ ਦੇਵੋ ਵਧਾਈਆਂ ਮੁੰਡਾ ਟੰਗਿਆ ਗਿਆ...ਰੱਬ ਸੁੱਖ ਰੱਖੇ’। ਇਸ ਪੋਸਟ ਉੱਤੇ ਪੰਜਾਬੀ ਕਲਾਕਾਰ ਤੇ ਫੈਨਜ਼ ਕਮੈਂਟ ਕਰਕੇ ਮੁਬਾਰਕਾਂ ਦੇ ਰਹੇ ਨੇ। ਇਸ ਪੋਸਟ ਉੱਤੇ ਵੱਡੀ ਗਿਣਤੀ ਚ ਲਾਈਕਸ ਤੇ ਵਧਾਈ ਵਾਲੇ ਸੁਨੇਹੇ ਆ ਗਏ ਨੇ।

inside image of sukh kharuoud marriage pic Image Source – instagram

ਦੇਵੀ ਸਿੰਘ, ਗੁਰੀ ਸਿੰਘ ਅਤੇ ਸੁੱਖ ਖਰੌੜ ਦੀ ਤਿਕੜੀ ਨੂੰ ‘ਦ ਲੈਂਡਰਸ’ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਇਸ ਤਿਕੜੀ ਨੇ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦਿੱਤੇ ਨੇ। ਦੱਸ ਦਈਏ ਪਿਛਲੇ ਸਾਲ ਦਸੰਬਰ ਮਹੀਨੇ ‘ਚ ਜਦੋਂ ਸੁੱਖ ਖਰੌੜ ਕਿਸਾਨੀ ਸੰਘਰਸ਼ ‘ਚ ਆਪਣੀ ਆਵਾਜ਼ ਬੁਲੰਦ ਕਰ ਰਹੇ ਸਨ, ਤਾਂ ਪੁਲਿਸ ਵੱਲੋਂ ਕੀਤੀ ਗਈ ਲਾਠੀਚਾਰਜ ਦੌਰਾਨ ਉਨ੍ਹਾਂ ਦੀ ਅੱਖ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਈ ਸੀ। ਪਰ ਉਹ ਪਿੱਛੇ ਨਹੀਂ ਹੱਟੇ । ਸੁੱਖ ਖਰੌੜ ਇਸ ਤੋਂ ਇਲਾਵਾ ਸੋਸ਼ਲ ਮੀਡੀਆ ਦੇ ਰਾਹੀਂ ਕਿਸਾਨਾਂ ਦੇ ਹੱਕਾਂ ਲਈ ਪੋਸਟ ਪਾਉਂਦੇ ਰਹਿੰਦੇ ਨੇ।

sukh kharoud

 

 

View this post on Instagram

 

A post shared by Sukh Kharoud (@sukh_kharoud)

Related Post