ਹਰਭਜਨ ਮਾਨ ਤੋਂ ਲੈ ਕੇ ਐਮੀ ਵਿਰਕ ਤੇ ਕਈ ਹੋਰ ਗਾਇਕਾਂ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਦਿੱਤੀਆਂ ਵਧਾਈਆਂ

By  Lajwinder kaur April 12th 2020 02:13 PM

ਅੱਜ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਹੈ ਜਿਸਦੇ ਚੱਲਦੇ ਪੰਜਾਬੀ ਕਲਾਕਾਰਾਂ ਨੇ ਆਪਣੇ-ਆਪਣੇ ਸੋਸ਼ਲ ਮੀਡੀਆ ਦੇ ਰਾਹੀਂ ਸਭ ਨੂੰ ਇਸ ਮੁਬਾਰਕ ਦਿਨ ਦੀਆਂ ਵਧਾਈਆਂ ਦਿੱਤੀਆਂ ਨੇ ਤੇ ਪਰਮਾਤਮਾ ਅੱਗੇ ਪੂਰੀ ਦੁਨੀਆ ਲਈ ਅਰਦਾਸ ਵੀ ਕੀਤੀ ਹੈ ਕਿ ਇਸ ਕੋਰੋਨਾ ਵਰਗੀ ਬਿਮਾਰੀ ਦੀ ਜੰਗ ਜਿੱਤ ਸਕੀਏ । ਪੰਜਾਬੀ ਗਾਇਕ ਹਰਭਜਨ ਮਾਨ ਨੇ ਵੀ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਧਰਮ ਦੇ ਰਾਖੇ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ ‘ਚ ਵੱਸਦੀ ਸੰਗਤ ਨੂੰ ਲੱਖ-ਲੱਖ ਵਧਾਈਆਂ ।’

 

View this post on Instagram

 

ਧਰਮ ਦੇ ਰਾਖੇ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ ਵਸਦੀ ਸੰਗਤ ਨੂੰ ਲੱਖ-ਲੱਖ ਵਧਾਈਆਂ। ???? #guruteghbahadursahibji

A post shared by Harbhajan Mann (@harbhajanmannofficial) on Apr 11, 2020 at 10:06pm PDT

ਐਮੀ ਵਿਰਕ ਤੇ ਨਛੱਤਰ ਗਿੱਲ ਨੇ ਵੀ ਦੇਸ਼ ਵਿਦੇਸ਼ ‘ਚ ਵੱਸਦੀ ਸੰਗਤਾਂ ਨੂੰ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਹੈ ਤੇ ਸਭ ਨੂੰ ਘਰ ਰਹਿਣ ਦੀ ਅਪੀਲ ਕੀਤੀ ਹੈ ।

 

View this post on Instagram

 

WAHEGURU JI....

A post shared by Ammy Virk ( ਐਮੀ ਵਿਰਕ ) (@ammyvirk) on Apr 11, 2020 at 7:43pm PDT

 

View this post on Instagram

 

ਹਿੰਦ ਦੀ ਚਾਦਰ,ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਸਾਧ ਸੰਗਤ ਨੂੰ ਲੱਖ ਲੱਖ ਵਧਾਈਆਂ ਜੀ..ਸਤਿਨਾਮੁ ਸ੍ਰੀ ਵਾਹਿਗੁਰੂ ਜੀ?????

A post shared by Nachhatar Gill (@nachhatargill) on Apr 11, 2020 at 10:31pm PDT

ਪੰਜਾਬੀ ਗਾਇਕ ਹਰਫ ਚੀਮਾ ਨੇ ਵੀ ਇੰਸਟਾਗ੍ਰਾਮ ਅਕਾਉਂਟ ‘ਤੇ ਫੋਟੋ ਸ਼ੇਅਰ ਕਰਦੇ ਹੋਏ ਇਸ ਮੁਸ਼ਕਿਲ ਸਮੇਂ ‘ਚੋਂ ਨਿਕਲਣ ਲਈ ਅਰਦਾਸ ਕਰਦੇ ਹੋਏ ਲਿਖਿਆ ਹੈ, ‘ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਾਰਿਆਂ ਨੂੰ ਲੱਖ-ਲੱਖ ਵਧਾਈਆਂ । ਆਓ ਸਾਰੇ ਇਹ ਪ੍ਰਕਾਸ਼ ਦਿਹਾੜਾ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਮਨਾਈਏ ਤੇ ਸਮੁੱਚੀ ਮਨੁੱਖਤਾ ਦੀ ਭਲਾਈ ਦੀ ਉਸ ਵਾਹਿਗੁਰੂ ਅੱਗੇ ਅਰਜ਼ੋਈ ਕਰੀਏ’। ਪ੍ਰਸ਼ੰਸਕ ਵੀ ਕਮੈਂਟਸ ਕਰਕੇ ਅਰਦਾਸ ਕਰ ਰਹੇ ਨੇ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦੇ ਰਹੇ ਨੇ ।

 

View this post on Instagram

 

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਾਰਿਆਂ ਨੂੰ ਲੱਖ-ਲੱਖ ਵਧਾਈਆਂ। ਆਓ ਸਾਰੇ ਇਹ ਪ੍ਰਕਾਸ਼ ਦਿਹਾੜਾ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਮਨਾਈਏ ਤੇ ਸਮੁੱਚੀ ਮਨੁੱਖਤਾ ਦੀ ਭਲਾਈ ਦੀ ਉਸ ਵਾਹਿਗੁਰੂ ਅੱਗੇ ਅਰਜ਼ੋਈ ਕਰੀਏ ????

A post shared by Harf Cheema (ਹਰਫ) (@harfcheema) on Apr 11, 2020 at 10:52pm PDT

Related Post