ਪੰਜਾਬੀ ਗਾਇਕ ਗਗਨ ਡਰੋਲੀ ਦਾ ਨਵਾਂ ਗੀਤ ‘ਰੋਹਬ’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

By  Lajwinder kaur July 16th 2020 03:43 PM

ਪੰਜਾਬੀ ਗਾਇਕ ਤੇ ਗੀਤਕਾਰ ਗਗਨ ਡਰੋਲੀ (Gagan Daroli) ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ । ‘ਰੋਹਬ’ ਟਾਈਟਲ ਹੇਠ ਉਹ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਨੇ । ਇਸ ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਵਰਲਡ ਵਾਈਡ ਐਕਸਕਲਿਉਸਿਵ ਰਿਲੀਜ਼ ਕੀਤਾ ਗਿਆ ਹੈ । ਇਸ ਰੋਮਾਂਟਿਕ ਸੌਂਗ ਨੂੰ ਗਗਨ ਡਰੋਲੀ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ।

ਇਸ ਗੀਤ ਦੇ ਬੋਲ ਖੁਦ ਗਗਨ ਡਰੋਲੀ ਨੇ ਲਿਖੇ ਨੇ ਤੇ ਮਿਊਜ਼ਿਕ ਨਿੰਮਾ ਵਿਰਕ(Nimma Virk) ਨੇ ਦਿੱਤਾ ਹੈ । Oversear ਵੱਲੋਂ ਗੀਤ ਦਾ ਸ਼ਾਨਦਾਰ ਵੀਡੀਓ ਤਿਆਰ ਕੀਤਾ ਗਿਆ ਹੈ । ਗੀਤ ਦੇ ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਗਗਨ ਡਰੋਲੀ ਤੇ ਪੰਜਾਬੀ ਮਾਡਲ ਪ੍ਰੀਤੀ ਰਾਜਪੂਤ (Preety Rajpoot) । ਇਸ ਗੀਤ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ।

ਜੇ ਗੱਲ ਕਰੀਏ ਗਗਨ ਡਰੋਲੀ ਦੇ ਵਰਕ ਫਰੰਟ ਦੀ ਤਾਂ ਕੁਝ ਮਹੀਨੇ ਪਹਿਲਾਂ ਹੀ ਉਹ ‘The God’ ਟਾਈਟਲ ਹੇਠ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸਨ । ਇਸ ਗੀਤ ਨੂੰ ਵੀ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ ।

Related Post