ਦਰਦ-ਏ-ਦਿਲ ਨੂੰ ਬਿਆਨ ਕਰਦਾ ਆਰ ਨੇਤ ਦਾ ਨਵਾਂ ਗੀਤ ‘ਗਲਤ ਬੰਦੇ’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

By  Lajwinder kaur February 2nd 2020 12:03 PM

ਪੰਜਾਬੀ ਗਾਇਕ ਆਰ ਨੇਤ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਹਨ। ਜੀ ਹਾਂ ਉਹ ਗਲਤ ਬੰਦੇ ਟਾਈਟਲ ਹੇਠ ਆਪਣਾ ਨਵਾਂ ਗੀਤ ਲੈ ਕੇ ਆਏ ਹਨ। ਜੇ ਗੱਲ ਕਰੀਏ ਆਰ ਨੇਤ ਦੀ ਤਾਂ ਉਨ੍ਹਾਂ ਨੇ ਇੱਕ ਵਾਰ ਫਿਰ ਤੋਂ ਬਾਕਮਾਲ ਦੀ ਗਾਇਕੀ ਦੇ ਪ੍ਰਦਰਸ਼ਨ ਕੀਤਾ ਹੈ।

ਹੋਰ ਵੇਖੋ:ਪਿਆਰ ਦੇ ਰੰਗਾਂ ਨਾਲ ਭਰਿਆ ਸੁਫ਼ਨਾ ਫ਼ਿਲਮ ਦਾ ਪਹਿਲਾ ਗੀਤ ‘ਕਬੂਲ ਏ’ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਗੀਤ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ,ਦੇਖੋ ਵੀਡੀਓ

ਗਲਤ ਬੰਦੇ ਸੈਡ ਜ਼ੌਨਰ ਦਾ ਗੀਤ ਹੈ, ਜਿਸ ‘ਚ ਦਿਲ ਦੇ ਦਰਦ ਨੂੰ ਬਹੁਤ ਹੀ ਖ਼ੂਬਸੂਰਤੀ ਦੇ ਨਾਲ ਆਰ ਨੇਤ ਆਪਣੀ ਕਲਮ ਦੇ ਰਾਹੀਂ ਬਿਆਨ ਕੀਤਾ ਹੈ। ਇਸ ਗੀਤ ਨੂੰ ਮਿਊਜ਼ਿਕ ਦੇ ਨਾਲ G Skillz ਨੇ ਸ਼ਿੰਗਾਰਿਆ ਹੈ। ਜੇ ਗੱਲ ਕਰੀਏ ਗਾਣੇ ਦੀ ਵੀਡੀਓ ਦੀ ਤਾਂ ਬਾਕਮਾਲ ਦੀ ਵੀਡੀਓ ਬਣਾਈ ਗਈ ਹੈ ਬੀ ਟੂਗੇਦਰਸ ਵੱਲੋਂ। ਗਾਣੇ ਦੀ ਵੀਡੀਓ ‘ਚ ਵੀ ਖੁਦ ਆਰ ਨੇਤ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ। ਗੀਤ ਨੂੰ ਵ੍ਹਾਈਟ ਹਿੱਲ ਮਿਊਜ਼ਿਕ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸਦੇ ਚੱਲਦੇ ਗਾਣਾ ਟਰੈਂਡਿੰਗ ‘ਚ ਚੱਲ ਰਿਹਾ ਹੈ।

ਜੇ ਗੱਲ ਕਰੀਏ ਆਰ ਨੇਤ ਦੇ ਕੰਮ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਜਿਵੇਂ ਡਿਫਾਲਟਰ, ਦੱਬਦਾ ਕਿੱਥੇ ਆ, ਰੀਲਾਂ ਵਾਲਾ ਡੈੱਕ, ਨਾਨ, ਲੁਟੇਰਾ ਵਰਗੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।

 

Related Post