ਆਰ ਨੇਤ ਗੁਰਲੇਜ਼ ਅਖ਼ਤਰ ਦੇ ਨਾਲ ਲੈ ਕੇ ਆ ਰਹੇ ਨੇ ਨਵਾਂ ਗੀਤ ‘ਕਾਲੀ ਰੇਂਜ’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ
ਪੰਜਾਬੀ ਗਾਇਕ ਆਰ ਨੇਤ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਆਪਣੇ ਆਉਣ ਵਾਲੇ ਸਿੰਗਲ ਟਰੈਕ ਦਾ ਐਲਾਨ ਕਰ ਦਿੱਤਾ ਹੈ । ‘ਕਾਲੀ ਰੇਂਜ’ ਟਾਈਟਲ ਹੇਠ ਉਹ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਨੇ । ਇਹ ਗੀਤ ਡਿਊਟ ਸੌਂਗ ਹੋਵੇਗਾ ਜਿਸ ਨੂੰ ਆਰ ਨੇਤ ਤੇ ਗੁਰਲੇਜ਼ ਅਖ਼ਤਰ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਦੇ ਹੋਏ ਨਜ਼ਰ ਆਉਣਗੇ ।
View this post on Instagram
ਜੇ ਗੱਲ ਕਰੀਏ ਗੀਤਾਂ ਦੇ ਬੋਲਾਂ ਦੀ ਤਾਂ ਉਹ ਖੁਦ ਆਰ ਨੇਤ ਦੀ ਕਲਮ ‘ਚੋਂ ਹੀ ਨਿਕਲੇ ਤੇ ਮਿਊਜ਼ਿਕ ਪ੍ਰੀਤ ਹੁੰਦਲ ਦਾ ਹੋਵੇਗਾ । ਗਾਣੇ ਦਾ ਵੀਡੀਓ ਟਰੂ ਮੇਕਰਸ ਵੱਲੋਂ ਬਣਾਇਆ ਗਿਆ ਹੈ । ਇਹ ਗੀਤ ਜੱਸ ਰਿਕਾਰਡਜ਼ ਦੇ ਲੇਬਲ ਹੇਠ ਇਹ ਗੀਤ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ ।
View this post on Instagram
The man who has confidence in himself gains the confidence of others.?
ਆਰ ਨੇਤ ਇਸ ਤੋਂ ਪਹਿਲਾਂ ਵੀ ਡਿਫਾਲਟਰ, ਦੱਬਦਾ ਕਿੱਥੇ ਆ, ਨਾਨ, ਗਲਦ ਬੰਦੇ, ਰੀਲਾਂ ਵਾਲਾ ਡੈੱਕ, ਬੇਬੇ ਬਾਪੂ, ਲੁਟੇਰਾ, ਪੁਆਇਜ਼ਨ, ਸਟਰਗਲਰ, 26 ਸਾਲ ਵਰਗੇ ਕਈ ਵਧੀਆ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਉਨ੍ਹਾਂ ਦੇ ਸਾਰੇ ਹੀ ਗੀਤਾਂ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਦਿੱਤਾ ਜਾਂਦਾ ਹੈ । ਇਸ ਤੋਂ ਇਲਾਵਾ ਉਹ ਬਹੁਤ ਜਲਦ ਇੱਕ ਪ੍ਰੋਜੈਕਟ ਬੱਬੂ ਮਾਨ ਦੇ ਨਾਲ ਵੀ ਲੈ ਕੇ ਆ ਰਹੇ ਨੇ । ਬੱਬੂ ਮਾਨ ਦੀ ਕਲਮ ‘ਚੋਂ ਨਿਕਲੇ ਗੀਤ ਨੂੰ ਆਰ ਨੇਤ ਆਪਣੀ ਆਵਾਜ਼ ਦੇਣਗੇ । ਇਸ ਗੱਲ ਦਾ ਖੁਲਾਸਾ ਉਨ੍ਹਾਂ ਨੇ ਆਪਣੇ ਇੱਕ ਲਾਈਵ ਮਿਊਜ਼ਿਕ ਸ਼ੋਅ ਦੌਰਾਨ ਕੀਤੀ ਸੀ ।