ਪੰਜ ਤੱਤਾਂ 'ਚ ਵਿਲੀਨ ਹੋਏ ਰਾਜੂ ਸ਼੍ਰੀਵਾਸਤਵ, ਪਰਿਵਾਰ ਤੇ ਦੇਸ਼ ਵਾਸੀਆਂ ਨੇ ਨਮ ਅੱਖਾਂ ਨਾਲ ਦਿੱਤੀ ਅਤਿੰਮ ਵਿਦਾਈ

By  Pushp Raj September 22nd 2022 12:23 PM -- Updated: September 22nd 2022 12:27 PM

Raju Srivastav Funeral: ਆਪਣੇ ਇੱਕ-ਇੱਕ ਸ਼ਬਦ ਨਾਲ ਹਰ ਕਿਸੇ ਨੂੰ ਹਸਾਉਣ ਵਾਲੇ ਕਾਮੇਡੀ ਕਿੰਗ ਰਾਜੂ ਸ਼੍ਰੀਵਾਸਤਵ 58 ਸਾਲ ਦੀ ਉਮਰ ਵਿੱਚ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ। ਮਰਹੂਮ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਅੰਤਿਮ ਸਸਕਾਰ ਨਿਗਮਬੋਧ ਘਾਟ ਦਿੱਲੀ ਵਿੱਚ ਕੀਤਾ ਗਿਆ।

image source twitter\ANI

image source twitter\ANI

ਇਸ ਤੋਂ ਪਹਿਲਾਂ ਸਵੇਰੇ 8 ਵਜੇ ਦਿੱਲੀ ਦੇ ਦਸ਼ਰਥਪੁਰੀ ਤੋਂ ਅੰਤਿਮ ਸੰਸਕਾਰ ਕੱਢਿਆ ਗਿਆ, ਜਿਸ 'ਚ ਉਨ੍ਹਾਂ ਦੀ ਮ੍ਰਿਤਕ ਦੇਹ ਦੇ ਅੰਤਿਮ ਦਰਸ਼ਨ ਕਰਨ ਲਈ ਵੱਡੀ ਗਿਣਤੀ 'ਚ ਲੋਕ ਪੁੱਜੇ। ਇਸ ਵਿੱਚ ਕਾਨਪੁਰ ਤੋਂ ਵੀ ਲੋਕ ਵੱਡੀ ਗਿਣਤੀ ਵਿੱਚ ਦਿੱਲੀ ਆਏ। ਉਸਦੀ ਮੌਤ ਨਾਲ ਹਰ ਕੋਈ ਸਦਮੇ ਵਿੱਚ ਹੈ।

ਕਰੀਬ 42 ਦਿਨਾਂ ਤੱਕ ਏਮਜ਼ 'ਚ ਭਰਤੀ ਰਹਿਣ ਤੋਂ ਬਾਅਦ 21 ਸਤੰਬਰ ਨੂੰ ਉਨ੍ਹਾਂ ਦਾ ਦਿਹਾਂਤ ਹੋ ਗਿਆ। ਰਾਜੂ ਸ਼੍ਰੀਵਾਸਤਵ ਦਾ ਅੰਤਿਮ ਸਸਕਾਰ ਅੱਜ ਦਿੱਲੀ ਵਿਖੇ ਕੀਤਾ ਗਿਆ। ਇਸ ਦੌਰਾਨ ਪਰਿਵਾਰਕ ਮੈਂਬਰਾਂ ਸਣੇ ਵੱਡੀ ਗਿਣਤੀ 'ਚ ਲੋਕਾਂ ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ। ਰਾਜੂ ਸ਼੍ਰੀਵਾਸਤਵ ਦੇ ਪਰਿਵਾਰਕ ਮੈਂਬਰ ਉਨ੍ਹਾਂ ਦੀ ਪਤਨੀ ਸ਼ਿਖਾ, ਪੁੱਤਰ ਆਯੁਸ਼ਮਾਨ ਅਤੇ ਧੀ ਅੰਤਰਾ - ਉਨ੍ਹਾਂ ਦਾ ਇਲਾਜ ਸ਼ੁਰੂ ਹੋਣ ਤੋਂ ਲੈ ਕੇ ਆਖ਼ਰੀ ਸਮੇਂ ਤੱਕ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਮੌਜੂਦ ਰਹੇ।

image source twitter\ANI

ਰਾਜੂ ਸ਼੍ਰੀਵਾਸਤਵ ਦੇ ਦੋਸਤ ਅਤੇ ਸਹਿ ਕਲਾਕਾਰ ਕਾਮੇਡੀਅਨ ਅਹਿਸਾਨ ਕੁਰੈਸ਼ੀ ਅਤੇ ਸੁਨੀਲ ਪਾਲ ਵੀ ਰਾਜੂ ਸ਼੍ਰੀਵਾਸਤਵ ਨੂੰ ਅੰਤਿਮ ਵਿਦਾਈ ਦੇਣ ਲਈ ਦਿੱਲੀ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਪਾਲ ਨੇ ਕਿਹਾ, ''ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਰਾਜੂ ਸਾਡੇ ਅਧਿਆਪਕ ਸਨ।"

ਏਮਜ਼ ਤੋਂ ਮਿਲੀ ਜਾਣਕਾਰੀ ਮੁਤਾਬਕ ਰਾਜੂ ਸ਼੍ਰੀਵਾਸਤਵ ਨੇ ਬੁੱਧਵਾਰ ਸਵੇਰੇ 10 ਵਜ ਕੇ 20 ਮਿੰਟ 'ਤੇ ਆਖ਼ਰੀ ਸਾਹ ਲਿਆ। ਦੱਸ ਦੇਈਏ ਕਿ 10 ਅਗਸਤ ਨੂੰ ਰਾਜੂ ਨੂੰ ਜਿਮ 'ਚ ਵਰਕਆਊਟ ਦੌਰਾਨ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦੇ ਦਿਹਾਂਤ ਦੀ ਖਬਰ ਤੋਂ ਬਾਅਦ ਦੇਸ਼ ਭਰ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਬਾਲੀਵੁੱਡ ਸਿਤਾਰਿਆਂ ਤੋਂ ਲੈ ਕੇ ਰਾਜਨੇਤਾਵਾਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

Image Source : Instagram

ਹੋਰ ਪੜ੍ਹੋ: ਰਾਜੂ ਸ਼੍ਰੀਵਾਸਤਵ ਦੀ ਮੌਤ ਤੋਂ ਬਾਅਦ ਟੁੱਟ ਚੁੱਕੀ ਹੈ ਪਤਨੀ ਸ਼ਿਖਾ, ਕਿਹਾ 'ਉਹ ਆਖ਼ਰੀ ਸਾਹ ਤੱਕ ਲੜਦੇ ਰਹੇ ਜ਼ਿੰਦਗੀ ਦੀ ਜੰਗ'

ਰਾਜੂ ਸ਼੍ਰੀਵਾਸਤਵ ਨੂੰ 10 ਅਗਸਤ ਨੂੰ ਜਿਮ ਵਿੱਚ ਟ੍ਰੈਡਮਿਲ 'ਤੇ ਵਾਕ ਕਰਦੇ ਸਮੇਂ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੈ। ਰਾਜੂ ਦੀ ਐਂਜੀਓਪਲਾਸਟੀ 10 ਤਰੀਕ ਨੂੰ ਹੀ ਕਾਹਲੀ ਵਿੱਚ ਕੀਤੀ ਗਈ ਸੀ। ਉਸ ਦਿਨ ਤੋਂ ਰਾਜੂ ਸ਼੍ਰੀਵਾਸਤਵ ਦਾ ਏਮਜ਼, ਦਿੱਲੀ ਵਿੱਚ ਇਲਾਜ ਚੱਲ ਰਿਹਾ ਸੀ। ਰਾਜੂ ਸ਼੍ਰੀਵਾਸਤਵ ਐਂਜੀਓਪਲਾਸਟੀ ਤੋਂ ਬਾਅਦ ਵੈਂਟੀਲੇਟਰ 'ਤੇ ਸਨ। 21 ਸਤੰਬਰ ਨੂੰ ਸਭ ਨੂੰ ਹਸਾਉਣ ਵਾਲੇ ਰਾਜੂ ਸ਼੍ਰੀਵਾਸਤਵ ਇਸ ਦੁਨੀਆ ਤੋਂ ਅਲਵਿਦਾ ਕਹਿ ਗਏ।

Related Post