ਰਾਜਵੀਰ ਜਵੰਦਾ ਆਪਣੇ ਨਵੇਂ ਗੀਤ ‘ਅਣਖੀ’ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ
ਪੰਜਾਬੀ ਗਾਇਕ ਰਾਜਵੀਰ ਜਵੰਦਾ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਹਨ। ਜੀ ਹਾਂ ‘ਅਣਖੀ’ ਟਾਈਟਲ ਹੇਠ ਆਪਣਾ ਨਵਾਂ ਗੀਤ ਲੈ ਕੇ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਚੁੱਕੇ ਨੇ । ਇਸ ਗੀਤ ਨੂੰ ਰਾਜਵੀਰ ਜਵੰਦਾ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਇਸ ਗੀਤ ਦਾ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਵਰਲਡ ਪ੍ਰੀਮੀਅਰ ਕੀਤਾ ਗਿਆ ਹੈ ।
ਹੋਰ ਵੇਖੋ:ਬੀ ਪਰਾਕ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਰਿਲੀਜ਼ ਹੋਇਆ ਸੁਫ਼ਨਾ ਫ਼ਿਲਮ ਦਾ ਨਵਾਂ ਗੀਤ ‘ਸ਼ੁਕਰੀਆ’, ਦੇਖੋ ਵੀਡੀਓ
ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਗੁਰਜੰਟ ਜੰਟੀ (Gurjant janty) ਦੀ ਕਲਮ ‘ਚੋਂ ਨਿਕਲੇ ਨੇ ਤੇ ਗਾਣੇ ਨੂੰ ਸ਼ਾਨਦਾਰ ਮਿਊਜ਼ਿਕ ਦਿੱਤਾ ਹੈ ਦੇਸੀ ਕਰਿਊ ਵਾਲਿਆਂ ਨੇ । ਗੈਰੀ ਦਿਓਲ ਵੱਲੋਂ ਗਾਣੇ ਦੇ ਵੀਡੀਓ ਨੂੰ ਡਾਇਰੈਕਟ ਕਰਨ ਤੋਂ ਇਲਾਵਾ ਉਨ੍ਹਾਂ ਨੇ ਸਟੋਰੀ ਤੇ ਸਕਰੀਨ ਪਲੇਅ ਵੀ ਖੁਦ ਕੀਤਾ ਹੈ । ਗਾਣੇ ‘ਚ ਅਦਾਕਾਰੀ ਕਰਦੇ ਨਜ਼ਰ ਆ ਰਹੇ ਨੇ ਖੁਦ ਰਾਜਵੀਰ ਜਵੰਦਾ । ਗੀਤ ‘ਚ ਪਿਆਰ ਦੇ ਜਜ਼ਬਾਤਾਂ ਨੂੰ ਬਹੁਤ ਹੀ ਬਿਹਤਰੀਨ ਢੰਗ ਦੇ ਨਾਲ ਪੇਸ਼ ਕੀਤਾ ਗਿਆ ਹੈ । ਇਸ ਗੀਤ ਨੂੰ ਜੱਸ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।
View this post on Instagram
ਜੇ ਗੱਲ ਕਰੀਏ ਰਾਜਵੀਰ ਜਵੰਦਾ ਦੇ ਵਰਕ ਦੀ ਤਾਂ ਉਹ ਪਹਿਲਾਂ ਵੀ ਕੰਗਣੀ, ਸਰਨੇਮ, ਮਿੱਤਰਾਂ ਨੇ ਦਿਲ ਮੰਗਿਆ, ਬੁਟੀਕ, ਪੁੱਤ ਜੱਟ ਦਾ, ਡ੍ਰੀਮ, ਹੈਲੋ ਹੈਲੋ ਵਰਗੇ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮੀ ਜਗਤ ‘ਚ ਸਰਗਰਮ ਨੇ ਪਿਛਲੇ ਸਾਲ ਉਹ ‘ਜਿੰਦ ਜਾਨ’ ਤੇ ‘ਮਿੰਦੋ ਤਸੀਲਦਾਰਨੀ’ ਵਰਗੀ ਫ਼ਿਲਮਾਂ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸਨ । ਇਸ ਸਾਲ ਉਹ ‘ਯਮਲਾ’ ਫ਼ਿਲਮ ‘ਚ ਵੀ ਨਜ਼ਰ ਆਉਣਗੇ ।