‘ਰਖਿਆ ਕਰਹੁ ਗੁਸਾਈ ਮੇਰੇ’ ਧਾਰਮਿਕ ਸ਼ਬਦ ਭਾਈ ਜਸਕਰਨ ਸਿੰਘ ਜੀ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦੇਖੋ ਵੀਡੀਓ
Lajwinder kaur
March 29th 2020 11:19 AM --
Updated:
March 29th 2020 11:22 AM
ਪੀਟੀਸੀ ਨੈੱਟਵਰਕ ਵੱਲੋਂ ਹਰ ਹਫਤੇ ਧਾਰਮਿਕ ਸ਼ਬਦ ਸੰਗਤਾਂ ਦੇ ਰੁਬਰੂ ਕੀਤੇ ਜਾਂਦੇ ਨੇ । ਇਸ ਫਲਸਫੇ ਦੇ ਚਲਦੇ ਇਸ ਹਫਤੇ ਵੀ ਨਵਾਂ ਧਾਰਮਿਕ ਸ਼ਬਦ ਰਿਲੀਜ਼ ਕੀਤਾ ਗਿਆ ਹੈ । ‘ਰਖਿਆ ਕਰਹੁ ਗੁਸਾਈ ਮੇਰੇ’ ਸ਼ਬਦ ਨੂੰ ਭਾਈ ਜਸਕਰਨ ਸਿੰਘ ਜੀ ਅਤੇ ਸਾਥੀਆਂ ਦੀ ਰਸਭਿੰਨੀ ਆਵਾਜ਼ ‘ਚ ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ ‘ਚ ਪਰਮਾਤਮਾ ਦੀ ਮਹਿਮਾ ਬਾਰੇ ਦੱਸਿਆ ਗਿਆ ਹੈ । ਇਸ ਸ਼ਬਦ ‘ਚ ਉਸ ਕੁਲ ਮਾਲਕ ਪ੍ਰਮਾਤਮਾ ਨੂੰ ਯਾਦ ਕੀਤਾ ਗਿਆ ਹੈ ਅਤੇ ਉਸ ਅੱਗੇ ਹੀ ਅਰਦਾਸ ਕੀਤੀ ਗਈ ਹੈ ਕਿ ਉਹ ਹਰ ਦੁੱਖ, ਸੰਕਟ ਚੋਂ ਆਪਣੇ ਸੇਵਕ ਦੀ ਰੱਖਿਆ ਕਰਨ ।