ਭਾਈ ਜਸਕਰਨ ਸਿੰਘ ਪਟਿਆਲਾ ਵਾਲਿਆਂ ਦੀ ਰਸਭਿੰਨੀ ਆਵਾਜ਼ ‘ਚ ਪੀਟੀਸੀ ਰਿਕਾਰਡਜ਼ ਵੱਲੋਂ ਸ਼ਬਦ ਕੀਤਾ ਜਾਵੇਗਾ ਰਿਲੀਜ਼

By  Shaminder March 28th 2020 12:31 PM

ਪੀਟੀਸੀ ਰਿਕਾਰਡਜ਼ ਵੱਲੋਂ ਭਾਈ ਜਸਕਰਨ ਸਿੰਘ ਜੀ ਪਟਿਆਲਾ ਵਾਲਿਆਂ ਦੀ ਰਸਭਿੰਨੀ ਆਵਾਜ਼ ‘ਚ ‘ਰਖਿਆ ਕਰਹੁ ਗੁਸਾਈ ਮੇਰੇ’ 29 ਮਾਰਚ, ਦਿਨ ਐਤਵਾਰ ਨੂੰ ਰਿਲੀਜ਼ ਕੀਤਾ ਜਾ ਰਿਹਾ ਹੈ । ਇਸ ਸ਼ਬਦ ‘ਚ ਉਸ ਕੁਲ ਮਾਲਕ ਪ੍ਰਮਾਤਮਾ ਨੂੰ ਯਾਦ ਕੀਤਾ ਗਿਆ ਹੈ ਅਤੇ ਉਸ ਅੱਗੇ ਹੀ ਅਰਦਾਸ ਕੀਤੀ ਗਈ ਹੈ ਕਿ ਉਹ ਹਰ ਦੁੱਖ, ਸੰਕਟ ਚੋਂ ਆਪਣੇ ਸੇਵਕ ਦੀ ਰੱਖਿਆ ਕਰਨ।

ਹੋਰ ਵੇਖੋ:ਸੁਖਪ੍ਰੀਤ ਕੌਰ ਦੀ ਆਵਾਜ਼ ‘ਚ ਪੀਟੀਸੀ ਰਿਕਾਰਡਜ਼ ਵੱਲੋਂ ਰਿਲੀਜ਼ ਕੀਤੇ ਜਾਣਗੇ ‘ਟੱਪੇ’

ਜਦੋਂ ਉਸ ਮਾਲਕ ਵਾਹਿਗੁਰੂ ਅੱਗੇ ਅਸੀਂ ਕੋਈ ਸੱਚੇ ਮਨੋਂ ਅਰਦਾਸ ਕਰਦੇ ਹਾਂ ਤਾਂ ਸ਼ਰਨ ‘ਚ ਆਏ ਆਪਣੇ ਸੇਵਕਾਂ ਦੀ ਉਹ ਆਪ ਲਾਜ ਰੱਖਦਾ ਹੈ ।ਇਹ ਪੂਰਾ ਸ਼ਬਦ ਤੁਸੀਂ 29 ਮਾਰਚ, ਦਿਨ ਐਤਵਾਰ ਨੂੰ ਸਰਵਣ ਕਰ ਸਕਦੇ ਹੋ ।ਪੀਟੀਸੀ ਰਿਕਾਰਡਜ਼ ਵੱਲੋਂ ਇਸ ਸ਼ਬਦ ਨੂੰ ਰਿਲੀਜ਼ ਕੀਤਾ ਜਾਵੇਗਾ । ਇਸ ਤੋਂ ਪਹਿਲਾਂ ਵੀ ਭਾਈ ਜਸਕਰਨ ਸਿੰਘ ਜੀ ਪਟਿਆਲਾ ਵਾਲਿਆਂ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਹੋ ਚੁੱਕੇ ਹਨ ।

Bhai Jaskarn singh ji Bhai Jaskarn singh ji

ਜਿਨ੍ਹਾਂ ਨੂੰ ਸਰਵਣ ਕਰਕੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਲਾਭ ਉਠਾ ਚੁੱਕੀਆਂ ਹਨ ।ਪੀਟੀਸੀ ਪੰਜਾਬੀ ਵੱਲੋਂ ਗੁਰ ਘਰ ਅਤੇ ਗੁਰਬਾਣੀ ਨਾਲ ਸੰਗਤਾਂ ਨੂੰ ਜੋੜਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਸਮੇਂ ਜਦੋਂ ਕਿ ਦੁਨੀਆ ਭਰ ‘ਚ ਕੋਰੋਨਾ ਵਾਇਰਸ ਵਰਗੀ ਗੰਭੀਰ ਬਿਮਾਰੀ ਨੇ ਸਭ ਨੂੰ ਆਪਣੀ ਲਪੇਟ ‘ਚ ਲੈ ਲਿਆ ਹੈ ।ਅਜਿਹੇ ‘ਚ ਪੀਟੀਸੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਲਾਈਵ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾ ਰਿਹਾ ਹੈ ।ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।

 

Related Post