ਨੀਰੂ ਬਾਜਵਾ ਨੇ ਆਪਣੇ ਭਰਾ ਦੇ ਨਾਲ ਤਸਵੀਰ ਕੀਤੀ  ਸਾਂਝੀ, ਨਿੱਕੇ ਭਰਾ ਲਈ ਖੁਸ਼ਹਾਲ ਜ਼ਿੰਦਗੀ ਦੀ ਕੀਤੀ ਕਾਮਨਾ

By  Lajwinder kaur August 23rd 2021 03:03 PM -- Updated: August 23rd 2021 03:25 PM

ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਤੇ ਫਿੱਟ ਅਦਾਕਾਰਾ ਨੀਰੂ ਬਾਜਵਾ (Neeru Bajwa)ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਭਾਵੇਂ ਉਹ ਕੈਨੇਡਾ 'ਚ ਰਹਿੰਦੀ ਹੈ ਪਰ ਉਹ ਸਾਰੇ ਹੀ ਤਿਉਹਾਰਾਂ ਨੂੰ ਬਹੁਤ ਹੀ ਗਰਮਜੋਸ਼ੀ ਦੇ ਨਾਲ ਸੈਲੀਬ੍ਰੇਟ ਕਰਦੀ ਹੈ। ਉਹ ਆਪਣੀਆਂ ਭੈਣਾਂ ਤੇ ਭਰਾ ਲਈ ਪੋਸਟ ਪਾ ਕੇ ਆਪਣੇ ਪਿਆਰ ਦਾ ਇਜ਼ਹਾਰ ਕਰਦੀ ਰਹਿੰਦੀ ਹੈ।

Neeru Bajwa,, -min Image Source: Instagram

ਹੋਰ ਪੜ੍ਹੋ : ‘ਉੱਚਾ ਪਿੰਡ’ ਫ਼ਿਲਮ ਦਾ ਰੋਮਾਂਟਿਕ ਗੀਤ ‘CHANNA VE’ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

neeru bajwa shared her brother iamge-min

ਰੱਖੜੀ ਦੇ ਤਿਉਹਾਰ ਉੱਤੇ ਆਪਣੇ ਭਰਾ ਨੂੰ ਵਿਸ਼ ਕਰਦੇ ਹੋਏ ਉਨ੍ਹਾਂ ਨੇ ਆਪਣੇ ਭਰਾ ਦੇ ਨਾਲ ਬਿਤਾਏ ਖੁਸ਼ਨੁਮਾ ਪਲਾਂ ਦੀਆਂ ਝਲਕੀਆਂ ਸਾਂਝੀਆਂ ਕਰਦੇ ਹੋਏ ਲਿਖਿਆ ਹੈ- ‘ਰੱਖੜੀ ਦੀਆਂ ਬਹੁਤ ਬਹੁਤ ਮੁਬਾਰਕਾਂ! ਮੈਂ ਤੈਨੂੰ ਪਿਆਰ ਕਰਦੀ ਹਾਂ ਮੇਰੇ ਬੇਬੀ ਬ੍ਰਦਰ, am so grateful we have you ........’। ਉਨ੍ਹਾਂ ਨੇ ਆਪਣੇ ਭਰਾ ਦੀਆਂ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਨੇ। ਪ੍ਰਸ਼ੰਸਕਾਂ ਨੂੰ ਇਹ ਪੋਸਟ ਖੂਬ ਪਸੰਦ ਆ ਰਹੀ ਹੈ ।

ਹੋਰ ਪੜ੍ਹੋ : ਗਾਇਕ ਪਰਮੀਸ਼ ਵਰਮਾ ਨੇ ਰੋਮਾਂਟਿਕ ਤਸਵੀਰ ਪੋਸਟ ਕਰਕੇ ਆਪਣੀ ਮੰਗੇਤਰ ਗੀਤ ਗਰੇਵਾਲ ਨੂੰ ਦਿੱਤੀ ਜਨਮਦਿਨ ਦੀ ਵਧਾਈ

ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਗਿੱਪੀ ਗਰੇਵਾਲ ਦੇ ਨਾਲ ਫ਼ਿਲਮ ‘ਪਾਣੀ ‘ਚ ਮਧਾਣੀ’, ‘ਫੱਟ ਦਿੰਦੇ ਚੱਕ ਪੰਜਾਬੀ’ ਅਤੇ ਸਤਿੰਦਰ ਸਰਤਾਜ ਦੇ ਨਾਲ ਫ਼ਿਲਮ ‘ਕਲੀ ਜੋਟਾ’ ‘ਚ ਨਜ਼ਰ ਆਉਣਗੇ । ਇਸ ਤੋਂ ਇਲਾਵਾ ਪੰਜਾਬੀ ਗੀਤਾਂ 'ਚ ਵੀ ਆਪਣੀ ਅਦਾਕਾਰੀ ਦਾ ਤੜਕਾ ਵੀ ਲਗਾ ਚੁੱਕੀ ਹੈ। ਇਸ ਤੋਂ ਇਲਾਵਾ ਹੁਣ ਉਹ ਹਾਲੀਵੁੱਡ ‘ਚ ਵੀ ਕੰਮ ਕਰਦੀ ਹੋਈ ਨਜ਼ਰ ਆਵੇਗੀ।

 

 

Related Post