ਰਾਣਾ ਰਣਬੀਰ (Rana Ranbir ) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ । ਜਿਸ ‘ਚ ਉਹ ਸੈੱਟ ‘ਤੇ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਰਘੁਬੀਰ ਬੋਲੀ ਵੀ ਉਨ੍ਹਾਂ ਦੇ ਨਾਲ ਦਿਖਾਈ ਦੇ ਰਹੇ ਹਨ । ਦੋਵੇਂ ‘ਸ਼ਾਵਾ ਨੀ ਗਿਰਧਾਰੀ ਲਾਲ’ ਦੇ ਸੈੱਟ ‘ਤੇ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।
Image From Instagram
ਹੋਰ ਪੜ੍ਹੋ : ਪੰਜਾਬੀ ਅਦਾਕਾਰਾ ਸਿਮੀ ਚਾਹਲ ਦਾ ਵੱਡਾ ਖੁਲਾਸਾ, ਇਸ ਵਜ੍ਹਾ ਕਰਕੇ ਬਾਲੀਵੁੱਡ ਦੀਆਂ 8 ਫ਼ਿਲਮਾਂ ਨੂੰ ਮਾਰੀ ਠੋਕਰ
ਇਸ ‘ਤੇ ਲਗਾਤਾਰ ਕਮੈਂਟਸ ਵੀ ਕੀਤੇ ਜਾ ਰਹੇ ਹਨ । ਇਸ ਤੋਂ ਇਲਾਵਾ ਰਾਣਾ ਰਣਬੀਰ ਨੇ ਹੋਰ ਵੀ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਰਾਣਾ ਰਣਬੀਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ ।
View this post on Instagram
A post shared by Rana Ranbir ਰਾਣਾ ਰਣਬੀਰ (@officialranaranbir)
ਉਹ ਨਾ ਸਿਰਫ਼ ਇੱਕ ਬਿਹਤਰੀਨ ਅਦਾਕਾਰ ਹਨ ਬਲਕਿ ਇੱਕ ਬਿਹਤਰੀਨ ਲੇਖਕ ਵੀ ਹਨ । ਉਨ੍ਹਾਂ ਨੇ ਕਈ ਫ਼ਿਲਮਾਂ ਵੀ ਲਿਖੀਆਂ ਹਨ । ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਆਉਣ ਵਾਲੇ ਪ੍ਰੋਜੈਕਟਸ ਦੇ ਬਾਰੇ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ ।
Image From Instagram
ਬੀਤੇ ਦਿਨੀਂ ਉਨ੍ਹਾਂ ਨੇ ਆਪਣੀ ਪਤਨੀ ਦੇ ਨਾਲ ਤਸਵੀਰ ਸਾਂਝੀ ਕੀਤੀ ਸੀ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ । ਆਉਣ ਵਾਲੇ ਦਿਨਾਂ ‘ਚ ਉਹ ਕਈ ਫ਼ਿਲਮਾਂ ‘ਚ ਨਜ਼ਰ ਆਉਣਗੇ । ਦਰਸ਼ਕ ਵੀ ਉਨ੍ਹਾਂ ਦੀਆਂ ਫ਼ਿਲਮਾਂ ਦੀ ਬੇਸਬਰੀ ਦੇ ਨਾਲ ਉਡੀਕ ਕਰ ਰਹੇ ਹਨ ।