ਰਾਣਾ ਰਣਬੀਰ ਨੇ ਲੋਕ ਗਾਇਕ ਈਦੂ ਸ਼ਰੀਫ ਦੀ ਮੌਤ ‘ਤੇ ਦੁੱਖ ਪ੍ਰਗਟਾਉਂਦੇ ਹੋਏ ਪਾਈ ਭਾਵੁਕ ਪੋਸਟ

By  Lajwinder kaur January 8th 2020 05:52 PM

ਪੰਜਾਬੀ ਐਕਟਰ ਰਾਣਾ ਰਣਬੀਰ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ। ਜਿਸਦੇ ਚੱਲਦੇ ਬੀਤੇ ਦਿਨੀਂ ਲੋਕ ਗਾਥਾਵਾਂ ਨੂੰ ਆਪਣੀ ਗਾਇਕੀ ਨਾਲ ਘਰ-ਘਰ ਪਹੁੰਚਾਉਣ ਵਾਲੇ ਪ੍ਰਸਿੱਧ ਢਾਡੀ ਅਤੇ ਲੋਕ ਗਾਇਕ ਈਦੂ ਸ਼ਰੀਫ ਇਸ ਰੰਗਲੀ ਦੁਨੀਆ ਨੂੰ ਅਲਵਿਦਾ ਕਹਿ ਚੁੱਕੇ ਨੇ। ਉਨ੍ਹਾਂ ਦੀ ਮੌਤ ਨਾਲ ਪੰਜਾਬੀ ਸੰਗੀਤਕ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

 

View this post on Instagram

 

ਅਲਵਿਦਾ ਈਦੂ ਸ਼ਰੀਫ ਜੀ। ਤੁਹਾਨੂੰ ਪਰਨਾਮ ਤੁਹਾਡੇ ਹੁਨਰ ਨੂੰ ਸਲਾਮ। ??? Alwida Idu shareef ji. regards. Salute to your art.

A post shared by Rana Ranbir ਰਾਣਾ ਰਣਬੀਰ (@officialranaranbir) on Jan 7, 2020 at 2:21pm PST

ਹੋਰ ਵੇਖੋ:‘ਨਾਨਕ ਨਾਮ ਜਹਾਜ਼’ ਫ਼ਿਲਮ ਦੇ ਸ਼ੂਟ ਤੋਂ ਪਹਿਲਾਂ ਪੂਰੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

ਜਿਸਦੇ ਚੱਲਦੇ ਪੰਜਾਬੀ ਕਲਾਕਾਰਾਂ ਨੇ ਆਪਣਾ ਦੁੱਖ ਪ੍ਰਗਟ ਕੀਤਾ ਹੈ। ਰਾਣਾ ਰਣਬੀਰ ਨੇ ਆਪਣੇ ਇੰਸਟਾਗ੍ਰਾਮ ਉੱਤੇ ਲੋਕ ਗਾਇਕ ਈਦੂ ਸ਼ਰੀਫ ਦੀ ਤਸਵੀਰ ਸ਼ੇਅਰ ਕਰਦੇ ਹੋਏ ਭਾਵੁਕ ਕੈਪਸ਼ਨ ‘ਚ ਲਿਖਿਆ ਹੈ, ‘ਅਲਵਿਦਾ ਈਦੂ ਸ਼ਰੀਫ ਜੀ। ਤੁਹਾਨੂੰ ਪ੍ਰਣਾਮ ਤੁਹਾਡੇ ਹੁਨਰ ਨੂੰ ਸਲਾਮ..’

ਦੱਸ ਦਈਏ ਈਦੂ ਸ਼ਰੀਫ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਇਸ ਬਿਮਾਰੀ ਦੇ ਚਲਦੇ ਉਨ੍ਹਾਂ ਦੀ ਮੌਤ ਹੋ ਗਈ ਹੈ। ਪਿਛਲੇ ਕੁਝ ਸਮੇਂ ਤੋਂ ਆਰਥਿਕ ਤੰਗੀ ਨਾਲ ਵੀ ਜੂਝ ਰਹੇ ਸਨ। ਇਸ ਮੁਸ਼ਕਿਲ ਸਮੇਂ ਦੌਰਾਨ ਪੀਟੀਸੀ ਨੈੱਟਵਰਕ ਦੇ ਮੈਨੇਜਿੰਗ ਡਾਇਰੈਕਟਰ ਅਤੇ ਪ੍ਰੈਜ਼ੀਡੈਂਟ ਰਬਿੰਦਰ ਨਾਰਾਇਣ ਵੱਲੋਂ ਉਹਨਾਂ ਦੀ ਆਰਥਿਕ ਮਦਦ ਵੀ ਕੀਤੀ ਗਈ ਸੀ।

 

Related Post