ਰਾਣਾ ਰਣਬੀਰ ਪਰਿਵਾਰ ਦੇ ਨਾਲ ਇੰਗਲੈਂਡ ‘ਚ ਬਿਤਾ ਰਹੇ ਸਮਾਂ, ਤਸਵੀਰਾਂ ਕੀਤੀਆਂ ਸਾਂਝੀਆਂ

By  Shaminder October 18th 2022 06:48 PM

ਪੰਜਾਬੀ ਅਦਾਕਾਰ ਰਾਣਾ ਰਣਬੀਰ (Rana Ranbir) ਇਨ੍ਹੀਂ ਦਿਨੀਂ ਇੰਗਲੈਂਡ ‘ਚ ਸਮਾਂ ਬਿਤਾ ਰਹੇ ਹਨ । ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਰਾਣਾ ਰਣਬੀਰ ਆਪਣੇ ਪਰਿਵਾਰ ਦੇ ਨਾਲ ਕੁਦਰਤੀ ਨਜ਼ਾਰਿਆਂ ਦਾ ਅਨੰਦ ਮਾਣਦੇ ਹੋਏ ਦਿਖਾਈ ਦੇ ਰਹੇ ਹਨ । ਰਾਣਾ ਰਣਬੀਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ ।

Rana Ranbir with Wife Image Source :Instagram

ਹੋਰ ਪੜ੍ਹੋ : ਜਾਨ੍ਹਵੀ ਕਪੂਰ ਤਲਵਾਰ ਦੇ ਨਾਲ ਕੇਕ ਕੱਟਦੀ ਆਈ ਨਜ਼ਰ, ਫੈਨਸ ਦੇ ਰਹੇ ਇਸ ਤਰ੍ਹਾਂ ਦਾ ਪ੍ਰਤੀਕਰਮ

ਜਿਸ ‘ਚ ਉਹ ਇੰਗਲੈਂਡ ਦੇ ਇੱਕ ਆਇਰਲੈਂਡ ‘ਤੇ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦਿੰਦੇ ਹੋਏ ਨਜ਼ਰ ਆ ਰਹੇ ਹਨ । ਰਾਣਾ ਰਣਬੀਰ ਇੱਕ ਵਧੀਆ ਅਦਾਕਾਰ ਹੋਣ ਦੇ ਨਾਲ-ਨਾਲ ਇੱਕ ਵਧੀਆ ਲੇਖਕ ਵੀ ਹਨ।

inside image of rana ranbir Image Source : Instagram

ਹੋਰ ਪੜ੍ਹੋ : ਹਨੀ ਸਿੰਘ ਨੇ ਆਪਣੇ ਨਵੇਂ ਰਿਸ਼ਤੇ ਦਾ ਕੀਤਾ ਐਲਾਨ, ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਤਸਵੀਰ

ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਉਹ ਕਈ ਫ਼ਿਲਮਾਂ ਦੀਆਂ ਕਹਾਣੀਆਂ ਵੀ ਲਿਖ ਚੁੱਕੇ ਹਨ ।ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀਵੀ ਸੀਰੀਅਲ ਦੇ ਨਾਲ ਕੀਤੀ ਸੀ ।ਜਿਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ਦਾ ਰੁਖ ਕੀਤਾ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਕੰਮ ਕੀਤਾ ।

ਉਨ੍ਹਾਂ ਦੀ ਫ਼ਿਲਮ ‘ਆਸੀਸ’ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਕਈ ਫ਼ਿਲਮਾਂ ਦੀਆਂ ਕਹਾਣੀਆਂ ਵੀ ਲਿਖੀਆਂ ਹਨ ਅਤੇ ਕਈ ਫ਼ਿਲਮਾਂ ਦਾ ਨਿਰਮਾਣ ਵੀ ਕੀਤਾ ਹੈ ।

 

View this post on Instagram

 

A post shared by Rana Ranbir ਰਾਣਾ ਰਣਬੀਰ (@officialranaranbir)

Related Post