ਰਣਜੀਤ ਬਾਵਾ ਦਾ ਨਵਾਂ ਗੀਤ ‘ਦੁਨੀਆ’ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ
Shaminder
September 28th 2021 05:34 PM
ਰਣਜੀਤ ਬਾਵਾ (Ranjit Bawa ) ਦਾ ਨਵਾਂ ਗੀਤ ‘ਦੁਨੀਆ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਨੂੰ ਮਿਊਜ਼ਿਕ ਦਿੱਤਾ ਹੈ ਦੇਸੀ ਕਰਿਊ ਨੇ ਅਤੇ ਗੀਤ ਦੇ ਬੋਲ ਅੰਮ੍ਰਿਤ ਮਾਨ ਨੇ ਲਿਖੇ ਹਨ । ਰੂਪਨ ਬੱਲ ਨੇ ਗੀਤ ਦਾ ਵੀਡੀਓ ਤਿਆਰ ਕੀਤਾ ਹੈ । ਇਸ ਗੀਤ ਨੂੰ ਸਪੀਡ ਰਿਕਾਰਡਸ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਰਣਜੀਤ ਬਾਵਾ ਦੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ ਅਤੇ ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।