ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਰਵਿੰਦਰ ਗਰੇਵਾਲ ਸਣੇ ਪੰਜਾਬੀ ਸਿਤਾਰਿਆਂ ਨੇ ਦਿੱਤੀ ਵਧਾਈ

By  Shaminder July 14th 2020 12:12 PM

ਅੱਜ   ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਹੈ । ਉਨ੍ਹਾਂ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਨਾਮੀ ਸਿਤਾਰਿਆਂ ਨੇ ਵਧਾਈ ਦਿੱਤੀ ਹੈ। ਰਵਿੰਦਰ ਗਰੇਵਾਲ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਵਧਾਈਆਂ ਦਿੱੱਤੀਆਂ ਹਨ ।ਰਵਿੰਦਰ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ‘ਤੇ ਲਿਖਿਆ ਸ੍ਰੀ ਹਰਕ੍ਰਿਸ਼ਨ ਧਿਆਈਆ..ਜਿਸ ਡਿਠੇ ਸਭ ਦੁੱਖ ਜਾਇ-.. ?ਧੰਨ ਧੰਨ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਆਪ ਸਭ ਨੂੰ ਲੱਖ ਲੱਖ ਵਧਾਈ ਹੋਵੇ'।

https://www.instagram.com/p/CCmzEw4hqGc/

ਇਸ ਦੇ ਨਾਲ ਹੀ ਪੰਜਾਬੀ ਇੰਡਸਟਰੀ ਦੇ ਬਿਹਤਰੀਨ ਅਦਾਕਾਰ ਤੇ ਡਾਇਰੈਕਟਰ ਦਰਸ਼ਨ ਔਲਖ ਨੇ ਵੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਹੈ । ਦਰਸ਼ਨ ਔਲਖ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ‘ਤੇ ਵਧਾਈ ਦਿੰਦੇ ਹੋਏ ਲਿਖਿਆ  'ਸ਼੍ਰੀ ਹਰਕ੍ਰਿਸ਼ਨ ਧਿਆਈਏ ਜਿਸ ਡਿਠੈ ਸਭਿ ਦੁਖ ਜਾਏ ॥ਸ਼੍ਰੀ ਹਰਕ੍ਰਿਸ਼ਨ ਧਿਆਈਏ ਜਿਸ ਡਿਠੈ ਸਭਿ ਦੁਖ ਜਾਏ ॥ਧੰਨੁ ਧੰਨੁ ਸੁ ਜਨਨੀ ਜਿਨਿ ਗੁਰੂ ਜਣਿਆ ਮਾਇ!! ਧੰਨ ਧੰਨ ਬਾਲਾ ਪੀ੍ਤਮ ਅੱਠਵੇਂ ਪਾਤਸਾਹਿ ਸਾਹਿਬ ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਜੀ ਜੀ ਦੇ"ਪ੍ਰਕਾਸਪੁਰਬ"ਦਿਵਸ ਦੀਆਂ ਆਪ ਸਭ ਜੀ ਨੂੰ ਬਹੁਤ ਬਹੁਤ ਵਧਾਈਆਂ ਹੋਵਣ ਜੀ॥

https://www.instagram.com/p/CCmxaiipQhv/

ਰਵਿੰਦਰ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ ।

https://www.instagram.com/p/CCk8RWIpz20/

ਗੀਤਾਂ ਤੋਂ ਇਲਾਵਾ ਉਹ ਅਦਾਕਾਰੀ ‘ਚ ਵੀ ਆਪਣਾ ਜਲਵਾ ਵਿਖਾ ਚੁੱਕੇ ਨੇ । ਇਸ ਦੇ ਨਾਲ ਹੀ ਦਰਸ਼ਨ ਔਲਖ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਵੀ ਕਈ ਫ਼ਿਲਮਾਂ ‘ਚ ਅਦਾਕਾਰੀ ਕੀਤੀ ਹੈ ।ਅਕਸਰ ਤੁਸੀਂ ਉਨ੍ਹਾਂ ਨੂੰ ਨੈਗਟਿਵ ਕਿਰਦਾਰ ‘ਚ ਵੇਖਿਆ ਹੋਵੇਗਾ।

 

Related Post